Mahankosh Beadbi : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੇ VC, ਰਜਿਸਟਰਾਰ ਤੇ ਦੋ ਪ੍ਰੋਫੈਸਰਾਂ ਸਮੇਤ 5 ਖਿਲਾਫ਼ FIR
Punjabi University Patiala : ਐਫਆਈਆਰ 'ਚ ਯੂਨੀਵਰਸਿਟੀ ਦੇ ਵੀਸੀ, ਪਬਲੀਕੇਸ਼ਨ ਡਿਪਾਰਟਮੈਂਟ ਦੇ ਪ੍ਰੋਫੈਸਰ ਡਾ. ਹਰਜਿੰਦਰ ਪਾਲ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ, ਜਸਵਿੰਦਰ ਸਿੰਘ ਡੀਨ ਅਕੈਡਮਿਕ ਦਾ ਐਫ.ਆਈ.ਆਰ. ਵਿੱਚ ਨਾਮ ਸ਼ਾਮਲ ਹਨ। ਇਸਤੋਂ ਇਲਾਵਾ ਇੱਕ ਅਣਪਛਾਤੇ 'ਤੇ ਵੀ ਕੇਸ ਦਰਜ ਕੀਤਾ ਗਿਆ ਹੈ।
Mahankosh Beadbi : ਪੰਜਾਬ ਯੂਨੀਵਰਸਿਟੀ 'ਚ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ (Bhai Kahn Singh Nabha) ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮਾਮਲੇ ਵਿੱਚ ਯੂਨੀਵਰਸਟੀ ਦੇ ਵੀਸੀ, ਰਜਿਸਟਰਾਰ ਅਤੇ ਦੋ ਪ੍ਰੋਫੈਸਰਾਂ ਸਮੇਤ 5 ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਸਵੇਰੇ ਇਸ ਮਾਮਲਾ ਦਾ ਸਖਤ ਨੋਟਿਸ ਲੈਂਦਿਆਂ ਚਾਰ ਮੈਂਬਰੀ ਕਮੇਟੀ ਵੀ ਗਠਤ ਕੀਤੀ ਗਈ ਹੈ, ਜਿਸ ਤੋਂ ਬਾਅਦ ਪੂਰੇ ਮਾਮਲੇ ਦੀ ਪੜਤਾਲ ਲਈ ਕਮੇਟੀ ਵੀ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚ ਗਈ ਹੈ। ਮੌਕੇ 'ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੀ ਹਾਜ਼ਰ ਹਨ, ਜਿਨ੍ਹਾਂ ਵੱਲੋਂ ਇਨ੍ਹਾਂ ਮਹਾਨਕੋਸ਼ਾਂ ਦੀ ਸਾਂਭ-ਸੰਭਾਲ ਅਤੇ ਸੰਸਕਾਰ ਦਾ ਕੰਮ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦਰਜ ਐਫਆਈਆਰ 'ਚ ਯੂਨੀਵਰਸਿਟੀ ਦੇ ਵੀਸੀ, ਪਬਲੀਕੇਸ਼ਨ ਡਿਪਾਰਟਮੈਂਟ ਦੇ ਪ੍ਰੋਫੈਸਰ ਡਾ. ਹਰਜਿੰਦਰ ਪਾਲ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ, ਜਸਵਿੰਦਰ ਸਿੰਘ ਡੀਨ ਅਕੈਡਮਿਕ ਦਾ ਐਫ.ਆਈ.ਆਰ. ਵਿੱਚ ਨਾਮ ਸ਼ਾਮਲ ਹਨ। ਇਸਤੋਂ ਇਲਾਵਾ ਇੱਕ ਅਣਪਛਾਤੇ 'ਤੇ ਵੀ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਕਮੇਟੀ 'ਚ ਕਮੇਟੀ 'ਚ SGPC ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, SGPC ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਗੁ. ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਹਨ, ਜਿਨ੍ਹਾਂ ਵੱਲੋਂ ਇੱਕ ਹਫਤੇ ਅੰਦਰ ਪੂਰੀ ਰਿਪੋਰਟ ਸੌਂਪੀ ਜਾਵੇਗੀ।
ਸੁਖਬੀਰ ਸਿੰਘ ਬਾਦਲ ਨੇ ਕੀਤੀ ਸੀ ਸਖਤ ਨਿਖੇਧੀ
ਮਹਾਨਕੋਸ਼ ਦੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਲਿਖਿਆ, ''“ਮਹਾਨ ਕੋਸ਼” ਨਾਲ ਸੰਬੰਧਿਤ ਮਾਮਲੇ ਵਿੱਚ ਮਰਿਆਦਾ ਦੇ ਉਲਟ ਜਾ ਕੇ ਅਪਣਾਈ ਗਈ ਕਾਰਜ ਵਿਧੀ ਨੇ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਮੈਨੂੰ ਯਕੀਨ ਹੀ ਨਹੀਂ ਆ ਰਿਹਾ ਕਿ ਇਹ ਬੇਅਦਬੀ ਕਰਨ ਵਿੱਚ ਉਹ ਵਿਦਵਾਨ ਵੀ ਸ਼ਾਮਿਲ ਹਨ, ਜਿਹਨਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੇ ਭਾਵਨਾਤਮਕ ਮਾਮਲਿਆਂ ਸੰਬੰਧੀ ਮਰਿਆਦਾ ਬਾਰੇ ਭਲੀ ਭਾਂਤੀ ਜਾਣੂੰ ਹੋਣਗੇ। ਵਾਤਾਵਰਣ ਸੰਭਾਲਣ ਦੇ ਬਹਾਨੇ ਮਹਾਨ ਕੋਸ਼ ਪ੍ਰਤੀ ਕੀਤੀ ਇਹ ਬੇਅਦਬੀ ਨਾ ਤਾਂ ਕਿਸੇ ਤਰ੍ਹਾਂ ਜਾਇਜ਼ ਹੈ ਤੇ ਨਾ ਹੀ ਮੁਆਫ਼ੀ ਯੋਗ ਹੈ। ਮੈਂ ਮੰਗ ਕਰਦਾ ਹਾਂ ਕਿ ਇਸ ਸਾਰੇ ਕਾਰੇ ਲਈ ਦੋਸ਼ੀ ਵਿਅਕਤੀਆਂ ਤੇ ਉਹਨਾਂ ਪਿੱਛੇ ਕੰਮ ਕਰ ਰਹੀਆਂ ਸਿੱਖ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਧਾਰਮਿਕ, ਅਨੁਸ਼ਾਸਨੀ ਤੇ ਕਾਨੂੰਨੀ ਸਜ਼ਾ ਦਿੱਤੀ ਜਾਏ।''