Gurdwara Sri Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ; SGPC ਦੀ ਸ਼ਿਕਾਇਤ ਮਗਰੋਂ 7 ਲੋਕਾਂ ਖ਼ਿਲਾਫ ਮਾਮਲਾ ਦਰਜ
ਦੱਸ ਦਈਏ ਕਿ ਮਾਮਲੇ ’ਚ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਸਣੇ 7 ਲੋਕਾਂ ’ਤੇ ਬਾਈਨੇਮ ਐਫਆਈਆਰ ਦਰਜ ਕੀਤਾ ਗਿਆ ਹੈ। ਇਹ ਪੂਰਾ ਮਾਮਲਾ 44 ਮਰਲੇ ਜ਼ਮੀਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਮੁਹਾਲੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਨਾਲ ਜੁੜਿਆ ਜ਼ਮੀਨੀ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਮਗਰੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਐਸਜੀਪੀਸੀ ਦੀ ਸ਼ਿਕਾਇਤ ਮਗਰੋਂ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਮਾਮਲੇ ’ਚ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਸਣੇ 7 ਲੋਕਾਂ ’ਤੇ ਬਾਈਨੇਮ ਐਫਆਈਆਰ ਦਰਜ ਕੀਤਾ ਗਿਆ ਹੈ। ਇਹ ਪੂਰਾ ਮਾਮਲਾ 44 ਮਰਲੇ ਜ਼ਮੀਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਮਾਮਲਾ ਮੁਹਾਲੀ ਦੇ ਥਾਣਾ ਸੋਹਾਣਾ ਵਿਖੇ ਦਰਜ ਕੀਤਾ ਗਿਆ ਹੈ। ਦਰਜ ਕੀਤੀ ਗਈ ਐਫਆਈਆਰ ’ਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ 6 ਹੋਰ ਵਿਅਕਤੀਆਂ ਦੇ ਨਾਂ ਸ਼ਾਮਲ ਹਨ।
ਕਾਬਿਲੇਗੌਰ ਹੈ ਕਿ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਲਜ਼ਾਮ ਲਗਾਏ ਜਾ ਰਹੇ ਸਨ ਕਿ ਬੇਸ਼ਕੀਮਤੀ ਜ਼ਮੀਨ ਦੇ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਅਧਿਕਾਰਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Indo-Pak Border : ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ 125 ਕਰੋੜ ਰੁਪਏ ਦੀ ਹੈਰੋਇਨ ਸਮੇਤ ਅਸਲਾ ਬਰਾਮਦ