Punjab News : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਵਿਭਾਗ ਦੀ ਸਿਫਾਰਿਸ਼ ਤੇ 100 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟਸ ਖਿਲਾਫ਼ FIR ਦਰਜ

Punjab News : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਵਿਭਾਗ ਦੀ ਸਿਫਾਰਿਸ਼ ਉੱਤੇ 100 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਹਨ। ਪੰਜਾਬ ਪੁਲਿਸ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਬਦਨਾਮ ਕਰਨ ਵਾਲੀਆਂ ਸੋਸ਼ਲ ਮੀਡੀਆ 'ਤੇ ਪੋਸਟਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਬੀਤੇ ਕਲ ਸਟੇਟ ਸਾਈਬਰ ਕ੍ਰਾਈਮ ਵਿਭਾਗ ਮੋਹਾਲੀ 'ਚ ਵੀ ਕਈ ਵਕੀਲਾਂ ਨੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਨਾਲ ਮੁਲਾਕਾਤ ਕੀਤੀ ਸੀ

By  Shanker Badra October 9th 2025 08:31 AM

Punjab News : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਵਿਭਾਗ ਦੀ ਸਿਫਾਰਿਸ਼ ਉੱਤੇ 100 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਹਨ। ਪੰਜਾਬ ਪੁਲਿਸ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਬਦਨਾਮ ਕਰਨ ਵਾਲੀਆਂ ਸੋਸ਼ਲ ਮੀਡੀਆ 'ਤੇ ਪੋਸਟਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਬੀਤੇ ਕਲ ਸਟੇਟ ਸਾਈਬਰ ਕ੍ਰਾਈਮ ਵਿਭਾਗ ਮੋਹਾਲੀ 'ਚ ਵੀ ਕਈ ਵਕੀਲਾਂ ਨੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਵੱਖ -ਵੱਖ ਜਿਲ੍ਹਿਆਂ ਵਿੱਚ 100 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ।

ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਕੁਝ ਵਿਅਕਤੀਆਂ ਨੇ ਉੱਚ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਲੋਕਾਂ 'ਤੇ ਹਮਲਾ ਕੀਤਾ, ਜਾਤੀ ਸੰਬੰਧੀ ਅਪਮਾਨਜਨਕ ਟਿੱਪਣੀਆਂ ਪੋਸਟ ਕੀਤੀਆਂ ਅਤੇ ਭੜਕਾਊ ਸਮੱਗਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ਅਤੇ ਵੀਡੀਓਜ਼ ਵਿੱਚ ਨਫ਼ਰਤ ਫੈਲਾਉਣ ਅਤੇ ਸਮਾਜ ਵਿੱਚ ਵਿਵਾਦ ਭੜਕਾਉਣ ਦੇ ਉਦੇਸ਼ ਨਾਲ ਸਮੱਗਰੀ ਸੀ। ਉਨ੍ਹਾਂ ਨੇ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਅਤੇ ਨਿਆਂਇਕ ਪ੍ਰਣਾਲੀ ਦੀ ਸ਼ਾਨ ਨੂੰ ਢਾਹ ਲਗਾਈ। ਇਸ ਲਈ ਪੁਲਿਸ ਨੇ ਕਾਨੂੰਨ ਤਹਿਤ ਇਨ੍ਹਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਹਨ।

ਇਨ੍ਹਾਂ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ ਐਫਆਈਆਰਜ਼

ਬੁਲਾਰੇ ਨੇ ਕਿਹਾ ਕਿ ਗੰਭੀਰ ਅਪਰਾਧਾਂ ਸਬੰਧੀ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕਥਾਮ) ਐਕਟ, 1989 ਦੀਆਂ ਧਾਰਾਵਾਂ 3(1)(r), 3(1)(s) ਅਤੇ 3(1)(u) ਅਤੇ BNS ਦੀਆਂ ਧਾਰਾਵਾਂ 196, 352, 353(1), 353(2) ਅਤੇ 61 ਤਹਿਤ ਵੱਖ-ਵੱਖ ਥਾਣਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

Related Post