ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ, ਨਿਹੰਗ ਸਿੰਘ ਪਹੁੰਚੇ ਗਾਜ਼ੀਆਬਾਦ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੁੱਝ ਨਿਹੰਗ ਸਿੰਘ ਜਥੇਬੰਦੀਆਂ ਵੀ ਗਾਜ਼ੀਆਬਾਦ ਪੁਲਿਸ ਥਾਣੇ ਪਹੁੰਚੀਆਂ ਹਨ ਅਤੇ ਪੰਜਾਬ ਪੁਲਿਸ ਆਰੋਪੀ ਸੁਬਹਾਨ ਰੰਗਰੀਜ਼ ਨੂੰ ਜਲਦ ਪੰਜਾਬ ਲਿਆ ਸਕਦੀ ਹੈ। ਦਰਅਸਲ 'ਚ ਕੁਝ ਨਿਹੰਗ ਸਿੰਘ ਜਥੇਬੰਦੀਆਂ ਨੇ ਗਾਜ਼ੀਆਬਾਦ ਪੁਲਿਸ ਸਟੇਸ਼ਨ ਵਿੱਚ ਨੌਜਵਾਨ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਹੋਈ ਹੈ

By  Shanker Badra January 24th 2026 01:36 PM -- Updated: January 24th 2026 04:22 PM

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੁੱਝ ਨਿਹੰਗ ਸਿੰਘ ਜਥੇਬੰਦੀਆਂ ਵੀ ਗਾਜ਼ੀਆਬਾਦ ਪੁਲਿਸ ਥਾਣੇ ਪਹੁੰਚੀਆਂ ਹਨ ਅਤੇ ਪੰਜਾਬ ਪੁਲਿਸ ਆਰੋਪੀ ਸੁਬਹਾਨ ਰੰਗਰੀਜ਼ ਨੂੰ ਜਲਦ ਪੰਜਾਬ ਲਿਆ ਸਕਦੀ ਹੈ। ਦਰਅਸਲ 'ਚ ਕੁਝ ਨਿਹੰਗ ਸਿੰਘ ਜਥੇਬੰਦੀਆਂ ਨੇ ਗਾਜ਼ੀਆਬਾਦ ਪੁਲਿਸ ਸਟੇਸ਼ਨ ਵਿੱਚ ਨੌਜਵਾਨ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਹੋਈ ਹੈ।

ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਬੇਅਦਬੀ ਕਰਨ ਵਾਲੇ ਨੌਜਵਾਨ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਮੱਥਾ ਟੇਕਣ ਨਹੀਂ ਬੇਅਦਬੀ ਦੇ ਇਰਾਦੇ ਨਾਲ ਆਇਆ ਸੀ। ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਲਗਭਗ 20 ਮਿੰਟ ਰਿਹਾ ਪਰ ਉਸਨੇ ਮੱਥਾ ਨਹੀਂ ਟੇਕਿਆ।

ਨਿਹੰਗ ਸਿੰਘ ਜਥੇਬੰਦੀਆਂ ਦਾ ਕਹਿਣਾ ਹੈ ਕਿ ਨੌਜਵਾਨ ਦੇ ਇਸ ਕੰਮ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਭਾਈਚਾਰੇ ‘ਤੇ ਅਕਸਰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਇਲਜ਼ਾਮ ਲਗਾਇਆ ਜਾਂਦਾ ਹੈ। ਇਸ ਲਈ ਉਨ੍ਹਾਂ ਨੇ ਪਹਿਲਾਂ ਕਾਨੂੰਨ ਦੇ ਦਾਇਰੇ ਵਿੱਚ ਪੁਲਿਸ ਨਾਲ ਸੰਪਰਕ ਕੀਤਾ। ਨਿਹੰਗਾਂ ਨੇ ਕਿਹਾ ਕਿ ਉਨ੍ਹਾਂ ਕੋਲ ਨੌਜਵਾਨ ਬਾਰੇ ਪੂਰੀ ਜਾਣਕਾਰੀ ਹੈ ਅਤੇ ਉਹ ਚਾਹੁੰਦੇ ਹਨ ਕਿ ਉਹ ਸਿੱਖ ਪਰੰਪਰਾ ਅਨੁਸਾਰ ਜਨਤਕ ਤੌਰ ‘ਤੇ ਮੁਆਫੀ ਮੰਗੇ। 

ਦੱਸ ਦੇਈਏ ਕਿ SGPC ਨੇ ਧਾਰਮਿਕ ਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਰੀਲਾਂ ਬਣਾਉਣ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਸੇਵਾਦਾਰਾਂ ਨੂੰ ਉੱਥੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਨੂੰ ਵੀ ਅਜਿਹੀਆਂ ਇਤਰਾਜ਼ਯੋਗ ਵੀਡੀਓ ਬਣਾਉਣ ਦੀ ਇਜਾਜ਼ਤ ਨਾ ਹੋਵੇ। ਇਸ ਸਬੰਧ ਵਿੱਚ ਇੱਕ 13 ਸਕਿੰਟ ਦੀ ਰੀਲ ਵਾਇਰਲ ਹੋ ਰਹੀ ਹੈ। ਇਸ ਵਿੱਚ ਇੱਕ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ‘ਵਜ਼ੂ’ ਕਰਦਾ ਦਿਖਾਈ ਦੇ ਰਿਹਾ ਹੈ। 

ਇਹ ਮਰਿਆਦਾ ਦੇ ਖਿਲਾਫ- ਐਸਜੀਪੀਸੀ ਪ੍ਰਧਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਨੌਜਵਾਨ ਵੱਲੋਂ ਕੀਤੀ ਗਈ ਕਾਰਵਾਈ ਮਰਿਆਦਾ ਦੇ ਖਿਲਾਫ ਹੈ। ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਸਭ ਤੋਂ ਉੱਚਾ ਅਤੇ ਪਵਿੱਤਰ ਧਾਰਮਿਕ ਸਥਾਨ ਹੈ। ਅਜਿਹੀਆਂ ਘਟਨਾਵਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਸਾਰੀ ਮਨੁੱਖਤਾ ਲਈ ਆਸਥਾ ਦਾ ਪ੍ਰਤੀਕ ਹੈ। ਇੱਥੇ ਸਜਾਵਟ ਪਰੰਪਰਾਵਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

Related Post