Faridkot Gurudwara Fire: ਫਰੀਦਕੋਟ ਸਥਿਤ ਇਸ ਗੁਰੂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ਦਾ ਦੱਸਿਆ ਜਾ ਰਿਹਾ ਇਹ ਕਾਰਨ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿੱਡੇ ਕਲਾਂ ਸਥਿਤ ਗੁਰਦੁਆਰਾ ਸ੍ਰੀ ਅਕਾਲ ਗੰਗਾ ਸਾਹਿਬ ਵਿਖੇ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪੰਜ ਗੁਟਕਾ ਸਾਹਿਬ ਅਗਨ ਭੇਂਟ ਹੋ ਗਏ।

By  Aarti June 21st 2023 12:43 PM

ਅਮਨਦੀਪ ਲੱਕੀ (ਫਰੀਦਕੋਟ, 21 ਜੂਨ): ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿੱਡੇ ਕਲਾਂ ਸਥਿਤ ਗੁਰਦੁਆਰਾ ਸ੍ਰੀ ਅਕਾਲ ਗੰਗਾ ਸਾਹਿਬ ਵਿਖੇ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪੰਜ ਗੁਟਕਾ ਸਾਹਿਬ ਅਗਨ ਭੇਂਟ ਹੋ ਗਏ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਮੰਗਲਵਾਰ ਸ਼ਾਮ ਕਰੀਬ 5 ਵਜੇ ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਸ੍ਰੀ ਅਕਾਲ ਗੰਗਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਸੂਚਨਾ ਮਿਲਦੇ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ ਤਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਤੁਰੰਤ ਪਹੁੰਚ ਗਈਆਂ। ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਪਰ ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇੱਕ ਸਰੂਪ ਅਤੇ ਪੰਜ ਸ੍ਰੀ ਗੁਟਕਾ ਸਾਹਿਬ ਅਗਨ ਭੇਂਟ ਹੋ ਗਏ। ਇਸ ਤੋਂ ਇਲਾਵਾ ਜਿੱਥੇ ਸ੍ਰੀ ਸੱਚਖੰਡ ਸਾਹਿਬ ਵਿਖੇ ਕਾਫੀ ਨੁਕਸਾਨ ਹੋਇਆ, ਉੱਥੇ ਸੱਤ ਏਸੀ. ਸੜ ਗਏ ਅਤੇ ਅੱਗ ਲੱਗਣ ਕਾਰਨ ਹਾਲ ਦਾ ਕਾਫੀ ਨੁਕਸਾਨ ਹੋਇਆ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਆਈਜੀ ਫਰੀਦਕੋਟ ਪ੍ਰਦੀਪ ਕੁਮਾਰ ਯਾਦਵ, ਐਸਐਸਪੀ ਹਰਜੀਤ ਸਿੰਘ, ਡੀਐਸਪੀ ਕੋਟਕਪੂਰਾ ਸ਼ਮਸ਼ੇਰ ਸਿੰਘ ਗਿੱਲ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਜੋ ਵੀ ਕਾਰਵਾਈ ਹੋਣੀ ਚਾਹੀਦੀ ਹੈ ਉਹ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਹਮਣੇ ਕੋਈ ਲਾਪਰਵਾਹੀ ਦੀ ਗੱਲ ਨਹੀਂ ਹੈ ਅਤੇ ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਪਰ ਫਿਰ ਵੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ:48 Revenue Officials: ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਆਈ ਸ਼ਾਮਤ; ਵਿਜੀਲੈਂਸ ਨੇ ਮੁੱਖ ਸਕੱਤਰ ਨੂੰ ਭੇਜੀ ਇਹ ਲਿਸਟ

Related Post