Chandigarh Fire: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ’ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਦੇ ਰਾਮ ਦਰਬਾਰ ਦੇ ਪਲਾਟ ਨੰਬਰ 786 ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

By  Aarti October 2nd 2023 10:14 AM -- Updated: October 2nd 2023 11:01 AM

Chandigarh Fire: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਦੇ ਰਾਮ ਦਰਬਾਰ ਦੇ ਪਲਾਟ ਨੰਬਰ 786 ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਿਸ ਫੈਕਟਰੀ ’ਚ ਅੱਗ ਲੱਗੀ ਹੈ ਉਹ ਫਰਨੀਚਰ ਦੀ ਫੈਕਟਰੀ ਹੈ। ਇੱਥੇ ਲਕੜੀ ਅਤੇ ਪਲਾਸਟਿਕ ਦੇ ਫਰਨੀਚਰ ਦਾ ਸਾਮਾਨ ਰੱਖਿਆ ਹੋਇਆ ਹੈ। ਇਸ ਕਾਰਣ ਅੱਗ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਇਸ ਅੱਗ ਨੂੰ ਬੁਝਾਉਣ ’ਚ ਲੱਗੀਆਂ ਹੋਈਆਂ ਹਨ। 

ਇਹ ਵੀ ਪੜ੍ਹੋ: ਪਟਿਆਲਾ ਵਿੱਚ ਸੀ.ਐੱਮ ਮਾਨ-ਕੇਜਰੀਵਾਲ ਦੀ ਰੈਲੀ, ਸੁਰੱਖਿਆ ਸਬੰਧੀ ਟ੍ਰੈਫਿਕ ਪੁਲਿਸ ਨੇ ਐਡਵਾਇਜ਼ਰੀ ਕੀਤੀ ਜਾਰੀ


Related Post