Ludhiana News : ਦੁਗਰੀ ਰੋਡ ਨੇੜੇ ਕਾਰ ਅਸੈਸਰੀ ਦੀ ਚਾਰ ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

Ludhiana News : ਲੁਧਿਆਣਾ ਦੇ ਦੁਗਰੀ ਰੋਡ ਸਥਿਤ ਕਾਰ ਅਸੈਸਰੀ ਦੀ ਤਿੰਨ ਮੰਜ਼ਿਲਾਂ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ। ਨਾਲ ਦੇ ਦੁਕਾਨਦਾਰਾਂ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਘੱਟ ਵੱਧ ਹੋਣ ਕਰਕੇ ਇਹ ਅੱਗ ਲੱਗੀ ਹੈ

By  Shanker Badra September 16th 2025 08:21 AM -- Updated: September 16th 2025 08:23 AM

Ludhiana News : ਲੁਧਿਆਣਾ ਦੇ ਦੁਗਰੀ ਰੋਡ ਸਥਿਤ ਕਾਰ ਅਸੈਸਰੀ ਦੀ ਤਿੰਨ ਮੰਜ਼ਿਲਾਂ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ। ਨਾਲ ਦੇ ਦੁਕਾਨਦਾਰਾਂ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਘੱਟ ਵੱਧ ਹੋਣ ਕਰਕੇ ਇਹ ਅੱਗ ਲੱਗੀ ਹੈ। 

ਦੁਕਾਨਦਾਰਾਂ ਅਤੇ ਨੌਜਵਾਨਾਂ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਸੀ ਪਰ ਅੱਗ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਫਾਇਰ ਗੇਟ ਦੇ ਅਧਿਕਾਰੀਆਂ ਨੂੰ ਸੱਦਣਾ ਪਿਆ। ਇਸ ਮੌਕੇ 'ਤੇ ਤਿੰਨ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। 

ਦੁਕਾਨਦਾਰ ਨੇ ਕਿਹਾ ਕਿ 9 ਵਜੇ ਦੇ ਕਰੀਬ ਦੁਕਾਨ ਬੰਦ ਕਰਕੇ ਆਪਣੇ ਘਰ ਪਹੁੰਚੇ ਸੀ ਤਾਂ ਨਾਲ ਦੇ ਦੁਕਾਨਦਾਰ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦੇ ਵਿੱਚ ਅੱਗ ਲੱਗ ਗਈ ਤਾਂ ਆ ਕੇ ਦੇਖਿਆ ਅੱਗ ਇੰਨੀ ਭਿਆਨਕ ਸੀ ਕਿ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਅਜੇ ਥੋੜੀ ਦੇਰ ਪਹਿਲਾਂ ਨਾ ਨਿਕਲਦੇ ਤਾਂ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਸੀ। 

Related Post