Bathinda Firing News: ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲੇ 'ਚ ਵਰਤਿਆ ਗਿਆ ਇੰਸਾਸ ਰਾਈਫਲ ਬਰਾਮਦ

ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ।

By  Aarti April 12th 2023 09:58 AM -- Updated: April 12th 2023 06:28 PM

Bathinda Firing News: ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ।


ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ ਗੋਲੀਬਾਰੀ ਦੀ ਘਟਨਾ ਵਿੱਚ ਕੋਈ ਦਹਿਸ਼ਤੀ ਕੋਣ ਨਹੀਂ ਹੈ। 

ਮਾਮਲੇ ਦੀ ਕੀਤੀ ਜਾ ਰਹੀ ਹੈ ਡੂੰਘਾਈ ਨਾਲ ਜਾਂਚ: ਏਡੀਜੀਪੀ

ਬਠਿੰਡਾ ਰੇਂਜ ਦੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਸਵੇਰੇ ਫੌਜ ਦੀ ਛਾਉਣੀ ਵਿੱਚ ਗੋਲੀਬਾਰੀ ਹੋਈ ਜਿਸ ’ਚ 4 ਲੋਕਾਂ ਦੀ ਮੌਤ ਹੋ ਗਈ। ਅਸੀਂ ਲੋਕ ਆਰਮੀ ਦੇ ਅਧਿਕਾਰੀਆਂ ਨੂੰ ਸਹਿਯੋਗ ਕਰ ਰਹੇ ਹਾਂ। ਇਸ ਚ ਕਿਸੇ ਵੀ ਤਰ੍ਹਾਂ ਦਾ ਕੋਈ ਅੱਤਵਾਦੀ ਐਂਗਲ ਨਹੀਂ ਹੈ। 

ਪੋਸਟਮਾਰਟਮ ਲਈ ਭੇਜੀ ਗਈ ਜਵਾਨਾਂ ਦੀ ਮ੍ਰਿਤਕ ਦੇਹ- ਏਡੀਜੀਪੀ

ਉਨ੍ਹਾਂ ਅੱਗੇ ਦੱਸਿਆ ਕਿ 2 ਦਿਨ ਪਹਿਲਾਂ ਉਨ੍ਹਾਂ ਨੇ ਛਾਉਣੀ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਸੀ। ਜਿਸ ਚ ਦੱਸਿਆ ਸੀ ਕਿ ਰਾਈਫਲ ਚੋਰੀ ਹੋਈ ਹੈ ਉਸਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਐਫਆਈਆਰ ਦਰਜ ਕੀਤੀ ਜਾਵੇਗੀ ਫਿਲਹਾਲ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦਾ ਸ਼ਿਕਾਰ ਹੋਏ ਚਾਰੋਂ ਜਵਾਨਾਂ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। 

ਕੋਈ ਅੱਤਵਾਦੀ ਹਮਲੇ ਦਾ ਮਾਮਲਾ ਨਹੀਂ-ਐਸਐਸਪੀ 

ਕੈਂਟ ਇਲਾਕੇ ਚ ਫਾਇਰਿੰਗ ’ਤੇ ਬਠਿੰਡਾ ਐਸਐਸਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਇਹ ਫੌਜ ਦਾ ਅੰਦਰੂਨੀ ਮਾਮਲਾ ਹੈ। ਇਹ ਕਿਸੇ ਵੀ ਤਰ੍ਹਾਂ ਦਾ ਕੋਈ ਅੱਤਵਾਦੀ ਹਮਲੇ ਦਾ ਮਾਮਲਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਆਰਮੀ ਦੇ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। 


ਫੌਰੈਂਸਿਕ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ

ਸੂਤਰਾਂ ਦਾ ਕਹਿਣਾ ਹੈ ਕਿ ਫਾਇਰਿੰਗ ਦਾ ਅੱਤਵਾਦੀ ਹਮਲੇ ਨਾਲ ਕੋਈ ਸਬੰਧ ਨਹੀਂ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਫਾਇਰਿੰਗ ਆਰਮੀ ਆਫਿਸਰ ਸੈੱਸ ’ਚ ਹੋਈ ਹੈ।


ਫੌਰੈਂਸਿਕ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਹੋਈਆਂ ਹਨ। ਜਿਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਬੰਧੀ ਰਿਪੋਰਟ ਵੀ ਮੰਗੀ ਹੈ। 

 ਮੈਗਜ਼ੀਨ ਸਣੇ ਇੰਸਾਸ ਰਾਈਫਲ ਬਰਾਮਦ 

ਇੱਕ ਖੋਜ ਟੀਮ ਨੇ ਮੈਗਜ਼ੀਨ ਦੇ ਨਾਲ ਇੰਸਾਸ ਰਾਈਫਲ ਨੂੰ ਲੱਭ ਲਿਆ ਹੈ। ਹੋਰ ਵੇਰਵਿਆਂ ਦਾ ਪਤਾ ਲਗਾਉਣ ਲਈ ਫੌਜ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਹੁਣ ਹਥਿਆਰ ਦਾ ਫੋਰੈਂਸਿਕ ਵਿਸ਼ਲੇਸ਼ਣ ਕਰਨਗੀਆਂ। ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਹੀ ਹਥਿਆਰਾਂ ਦੇ ਰਾਊਂਡਾਂ ਦੀ ਬਕਾਇਆ ਸੰਖਿਆ ਉਪਲਬਧ ਹੋਵੇਗੀ। ਮਿਲਟਰੀ ਦੀ ਪੰਜਾਬ ਪੁਲਿਸ ਨਾਲ ਸਾਂਝੀ ਜਾਂਚ ਜਾਰੀ ਹੈ। ਫੌਜ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਵਿਅਕਤੀ ਨੂੰ  ਇਸ ਮਾਮਲੇ 'ਚ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Laptop For Govt Officials: ਪੰਜਾਬ ਦੇ IAS ਤੇ PCS ਅਧਿਕਾਰੀਆਂ ਨੂੰ ਲੈਪਟਾਪ ਦੇਣ ਦੀ ਤਿਆਰੀ ’ਚ ਸਰਕਾਰ !

Related Post