MP Amritpal Singh Case ਦੇ ਗਵਾਹ ’ਤੇ ਚੱਲੀਆਂ ਗੋਲੀਆਂ; ਜਾਣੋ ਪੂਰਾ ਮਾਮਲਾ
ਹਾਲਾਂਕਿ, ਇਸ ਘਟਨਾ ਵਿੱਚ ਉਹ ਬਾਲ-ਬਾਲ ਬਚ ਗਿਆ। ਰੂਪਨਗਰ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਇਹ ਗੋਲੀਬਾਰੀ ਕਿਸੇ ਸਾਜ਼ਿਸ਼ ਦਾ ਹਿੱਸਾ ਨਹੀਂ, ਸਗੋਂ ਸੜਕੀ ਲੜਾਈ (ਰੋਡ ਰੇਜ) ਦਾ ਨਤੀਜਾ ਹੈ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਕੇਸ ਦੇ ਗਵਾਹ ’ਤੇ ਮੋਰਿੰਡਾ ਨੇੜੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਵਿੰਦਰ ਸਿੰਘ ਮਾਵੀ ’ਤੇ ਸਵੇਰ ਤੜਕ ਸਾਰ 2 ਵਜੇ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਤੜਕੇ 2 ਵਜੇ ਦੇ ਕਰੀਬ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਹਾਲਾਂਕਿ, ਇਸ ਘਟਨਾ ਵਿੱਚ ਉਹ ਬਾਲ-ਬਾਲ ਬਚ ਗਿਆ। ਰੂਪਨਗਰ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਇਹ ਗੋਲੀਬਾਰੀ ਕਿਸੇ ਸਾਜ਼ਿਸ਼ ਦਾ ਹਿੱਸਾ ਨਹੀਂ, ਸਗੋਂ ਸੜਕੀ ਲੜਾਈ (ਰੋਡ ਰੇਜ) ਦਾ ਨਤੀਜਾ ਹੈ।
ਪੁਲਿਸ ਅਨੁਸਾਰ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤਕਰਤਾ ਅਤੇ ਕੇਸ ਦੇ ਗਵਾਹ ਪਿੰਡ ਸਲੇਮਪੁਰ ਦੇ ਵਰਿੰਦਰ ਸਿੰਘ ਮਾਵੀ ਨੇ ਰਾਤ 2 ਵਜੇ ਦੇ ਕਰੀਬ ਪੁਲੀਸ ਨੂੰ ਫ਼ੋਨ ਕਰਕੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਉਸ ’ਤੇ ਗੋਲੀਆਂ ਚਲਾ ਰਿਹਾ ਹੈ।
ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਤੁਰੰਤ ਮੌਕੇ ’ਤੇ ਪੁੱਜੀਆਂ। ਜਾਂਚ ਦੌਰਾਨ ਸਾਹਮਣੇ ਆਇਆ ਕਿ ਪਿੰਡ ਸਮਰੌਲੀ ਦੇ ਰਹਿਣ ਵਾਲੇ ਜਸਬੀਰ ਸਿੰਘ ਉਰਫ਼ ਕਾਲਾ ਨੇ ਸ਼ਰਾਬ ਦੇ ਨਸ਼ੇ ’ਚ ਗੱਡੀ ਲੰਘਾਉਣ ਦੀ ਗੱਲ ਨੂੰ ਲੈ ਕੇ ਮਾਵੀ ਨਾਲ ਝਗੜਾ ਕੀਤਾ ਸੀ। ਮੁਲਜ਼ਮ ਨੇ ਹਵਾਈ ਫਾਇਰ ਕੀਤੇ ਅਤੇ ਮਾਵੀ ਦੀ ਗੱਡੀ ਦਾ ਪਿੱਛਾ ਕਰਦਿਆਂ ਉਸ ਦੇ ਪਿੰਡ ਤੱਕ ਪਹੁੰਚ ਕੇ ਉਸ ਦੇ ਸਾਥੀਆਂ ਨੂੰ ਧਮਕਾਇਆ, ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।
ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਮੋਰਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।
ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ, ਜਿੱਥੇ ਕਈ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਕਿ ਮਾਵੀ ਦੇ ਗਵਾਹ ਹੋਣ ਕਾਰਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਹਾਲਾਂਕਿ, ਪੁਲੀਸ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਗਵਾਹ ਹੋਣ ਨਾਤੇ ਕਿਸੇ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : Punjab Weather Update : 12 ਘੰਟਿਆਂ ਦੇ ਅੰਦਰ ਪੰਜਾਬ ਸਣੇ 22 ਸੂਬਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ; ਤੇਜ ਹਵਾ ਚੱਲਣ ਦੀ ਵੀ ਸੰਭਾਵਨਾ