Gurdaspur ’ਚ ਬੀਜੇਪੀ ਆਗੂ ’ਤੇ ਹੋਈ ਫਾਇਰਿੰਗ ! ਭਗਵਾਨਪੁਰ ’ਚ ਵਿਜੈ ਸੋਨੀ ਦੇ ਪੈਟਰੋਲ ਪੰਪ ’ਤੇ ਦਿੱਤਾ ਵਾਰਦਾਤ ਨੂੰ ਅੰਜਾਮ

ਇਹ ਘਟਨਾ ਉਨ੍ਹਾਂ ਦੇ ਪੈਟਰੋਲ ਪੰਪ ਤੇ ਲੱਗੇ ਸੀਸੀਟੀਵੀ ਕੈਮਰਿਆਂ ਚ ਕੈਦ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

By  Aarti June 4th 2026 10:48 AM

ਬੀਤੀ ਦੇਰ ਰਾਤ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਤੇ ਹਲਕਾ ਬਾਬਾ ਨਾਨਕ ਤੋਂ ਬੀਜੇਪੀ ਪਾਰਟੀ ਦੇ ਸੀਨੀਅਰ ਆਗੂ  ਵਿਜੇ ਕੁਮਾਰ ਸੋਨੀ ਮੋਹਲੋਵਾਲੀ'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਘਟਨਾ ਉਨ੍ਹਾਂ ਦੇ ਪੈਟਰੋਲ ਪੰਪ ਤੇ ਲੱਗੇ ਸੀਸੀਟੀਵੀ ਕੈਮਰਿਆਂ  ਚ ਕੈਦ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ  ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਸ ਮੌਕੇ 'ਤੇ ਵਿਜੈ ਸੋਨੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਜਦੋਂ ਉਹ ਆਪਣੇ ਪੈਟਰੋਲ ਪੰਪ ਕੋਟਲੀ ਸੂਰਤ ਮੱਲੀ ਤੋਂ ਆਪਣੀ ਕਾਰ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਇਹ ਵੀ ਪੜ੍ਹੋ  : Jobanpreet case: ਜੋਬਨਪ੍ਰੀਤ ਮਾਮਲੇ 'ਚ ਵੱਡਾ ਫੈਸਲਾ: ਅਦਾਲਤ ਨੇ ਰਿਹਾਈ ਦੇ ਹੁਕਮ ਕੀਤੇ ਜਾਰੀ, ਗ੍ਰਿਫਤਾਰੀ ਗੈਰ-ਕਾਨੂੰਨੀ ਕਰਾਰ

Related Post