Comedian Kapil Sharma House Firing : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ; ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਹੋਈ ਫਾਈਰਿੰਗ
ਮਿਲੀ ਜਾਣਕਾਰੀ ਮੁਤਾਬਿਕ ਕਪਿਲ ਦੇ ਅੰਮ੍ਰਿਤਸਰ ਸਥਿਤ ਘਰ ’ਚ ਉਸਦੀ ਭੈਣ ਅਤੇ ਜੀਜਾ ਰਹਿੰਦੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ।
Comedian Kapil Sharma House : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ’ਚ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਪਿਲ ਦੇ ਅੰਮ੍ਰਿਤਸਰ ਸਥਿਤ ਘਰ ’ਚ ਉਸਦੀ ਭੈਣ ਅਤੇ ਜੀਜਾ ਰਹਿੰਦੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ ਕਿ ਪੁਲਿਸ ਦੀ ਟੀਮ ਮੌਕੇ ’ਤੇ ਮੌਜੂਦ ਹੈ ਅਤੇ ਨੇੜੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਹਾਲਾਂਕਿ ਮਾਮਲੇ ਸਬੰਧੀ ਡੀਐਸਪੀ ਵੱਲੋਂ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਕੋਈ ਫਾਈਰਿੰਗ ਨਹੀਂ ਹੋਈ ਹੈ। ਫਾਈਰਿੰਗ ਦੀ ਖ਼਼ਬਰ ਮਹਿਜ਼ ਇੱਕ ਅਫਵਾਹ ਹੈ।
ਸੂਤਰਾਂ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਹੋਲੀ ਸਿਟੀ ਇਲਾਕੇ ਵਿੱਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਵਾਪਰੀ। ਗਣੀਮਤ ਇਹ ਰਹੀ ਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਇਸ ਮਾਮਲੇ 'ਤੇ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਸਹਾਇਕ ਕਮਿਸ਼ਨਰ ਕਮਲਪ੍ਰੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ।
ਕਾਬਿਲੇਗੌਰ ਹੈ ਕਿ ਇਸ ਘਟਨਾ ਨੂੰ ਕੈਨੇਡਾ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਨਾਲ ਵੀ ਜੋੜਿਆ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ, ਕੁਝ ਸਮਾਂ ਪਹਿਲਾਂ ਕੈਨੇਡਾ ਦੇ ਕੱਪਸ ਕੈਫੇ ਦੇ ਬਾਹਰ ਇੱਕ ਗੋਲੀਬਾਰੀ ਹੋਈ ਸੀ।
ਇਹ ਵੀ ਪੜ੍ਹੋ : Punjab MC Elections : 'ਆਪ' ਨੂੰ ਵੱਡਾ ਝਟਕਾ ! ਧੋਖਾਧੜੀ ਮਾਮਲੇ 'ਚ ਦੋਸ਼ੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ