ਕੌਮੀ ਤਿਉਹਾਰ ਹੋਲੇ ਮਹੱਲੇ ਦਾ ਪਹਿਲਾ ਪੜਾਅ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ ਸਮਾਪਤ

By  Jasmeet Singh March 23rd 2024 12:02 PM

Hola Mohalla Celebrations: ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਅੱਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਹੋ ਗਈ ਹੈ। ਜਿਸ ਮੌਕੇ ਪਰਸੋਂ ਰੋਜ਼ ਤੋਂ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਹਜੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। 

ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਜਿੱਥੇ ਪਹਿਲੇ ਪੜਾਅ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ। ਉੱਥੇ ਹੀ ਉਹਨਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੱਲ ਸ਼ੁਰੂ ਹੋ ਰਹੇ ਦੂਜੇ ਪੜਾਅ ਬਾਰੇ ਵੀ ਸੰਗਤਾਂ ਨੂੰ ਅਪੀਲ ਕੀਤੀ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਪਹਿਲੇ ਪੜਾਅ ਕੀਰਤਪੁਰ ਸਾਹਿਬ ਵਿਖੇ ਚੜ੍ਹਦੀ ਕਲਾ ਨਾਲ ਸੰਪੂਰਨ ਹੋਣ ਦੀ ਸੰਗਤ ਨੂੰ ਵਧਾਈ ਦਿੱਤੀ। ਉੱਥੇ ਹੀ ਉਹਨਾਂ ਕਿਹਾ ਕਿ ਕੱਲ ਤੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜੇ ਪੜਾਅ ਦੀ ਆਰੰਭਤਾ ਹੋਵੇਗੀ। 

ਇਸ ਮੌਕੇ ਉਹਨਾਂ ਸੰਗਤਾਂ ਨੂੰ ਹੁਮ ਹੁਮਾ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸੰਗਤਾਂ ਵੱਧ ਚੜ ਕੇ ਗੁਰੂ ਦੇ ਬਖਸ਼ੇ ਕੌਮੀ ਤਿਉਹਾਰ ਹੋਲੇ ਮਹੱਲੇ ਵਿੱਚ ਪਹੁੰਚ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹਿਮਾਚਲ ਪ੍ਰਦੇਸ਼ ਤੋਂ ਮੈਂਬਰ ਦਲਜੀਤ ਸਿੰਘ ਭਿੰਡਰ ਆਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਖ਼ਬਰਾਂ ਵੀ ਪੜ੍ਹੋ:

Related Post