Machhiwara Sahib : ਸਤਲੁਜ ਦਰਿਆ ਚ ਹੜ੍ਹ ਵਰਗੇ ਹਾਲਾਤ ਬਣਨ ਨਾਲ ਧੁੱਸੀ ਬੰਨ੍ਹ ’ਤੇ ਮੰਡਰਾਉਣ ਲੱਗਾ ਖ਼ਤਰਾ

Machhiwara Sahib : ਪੰਜਾਬ ਵਿਚ ਪਿਛਲੇ 2 ਦਿਨਾਂ ਤੋਂ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਵਿਚ ਬੇਤਹਾਸਾ ਵਾਧਾ ਹੋਇਆ ਹੈ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ਵਿਚ ਪਹਿਲਾਂ 50 ਤੋਂ 70 ਹਜ਼ਾਰ ਕਿਉਸਿਕ ਪਾਣੀ ਵਗ ਰਿਹਾ ਸੀ, ਜੋ ਕਿ ਹੁਣ ਭਾਰੀ ਮੀਂਹ 1.25 ਲੱਖ ਕਿਉਸਿਕ ਤੱਕ ਪੁੱਜ ਗਿਆ ਹੈ ਅਤੇ ਜੇਕਰ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਧੁੱਸੀ ਬੰਨ੍ਹ ਟੁੱਟਣ ਦਾ ਖ਼ਤਰਾ ਮੰਡਰਾਉਣ ਲੱਗ ਜਾਵੇਗਾ। ਮਾਛੀਵਾੜਾ ਸਾਹਿਬ ਨੇੜੇ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਜਦੋਂ ਜਾਇਜ਼ਾ ਲਿਆ ਗਿਆ

By  Shanker Badra September 2nd 2025 08:52 AM

Machhiwara Sahib : ਪੰਜਾਬ ਵਿਚ ਪਿਛਲੇ 2 ਦਿਨਾਂ ਤੋਂ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਵਿਚ ਬੇਤਹਾਸਾ ਵਾਧਾ ਹੋਇਆ ਹੈ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ਵਿਚ ਪਹਿਲਾਂ 50 ਤੋਂ 70 ਹਜ਼ਾਰ ਕਿਉਸਿਕ ਪਾਣੀ ਵਗ ਰਿਹਾ ਸੀ, ਜੋ ਕਿ ਹੁਣ ਭਾਰੀ ਮੀਂਹ 1.25 ਲੱਖ ਕਿਉਸਿਕ ਤੱਕ ਪੁੱਜ ਗਿਆ ਹੈ ਅਤੇ ਜੇਕਰ ਪਾਣੀ ਦਾ ਪੱਧਰ ਹੋਰ ਵਧਿਆ ਤਾਂ ਧੁੱਸੀ ਬੰਨ੍ਹ ਟੁੱਟਣ ਦਾ ਖ਼ਤਰਾ ਮੰਡਰਾਉਣ ਲੱਗ ਜਾਵੇਗਾ। ਮਾਛੀਵਾੜਾ ਸਾਹਿਬ ਨੇੜੇ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਜਦੋਂ ਜਾਇਜ਼ਾ ਲਿਆ ਗਿਆ ਤਾਂ ਇੱਥੇ ਪਾਣੀ ਦਾ ਪੱਧਰ ਵਧਣ ਕਾਰਨ ਜੋ ਪਹਿਲਾਂ ਜ਼ਮੀਨ ਨੂੰ ਖੋਰਾ ਲਗਾਉਣ ਲਈ ਬੋਰੀਆਂ ਦਾ ਬੰਨ੍ਹ ਲਗਾਇਆ ਗਿਆ ਸੀ ,ਉਹ ਵਹਿ ਗਿਆ।

ਅੱਜ ਵਰ੍ਹਦੇ ਮੀਂਹ ਵਿਚ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਪੁੱਜੇ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿਰਦੇਸ਼ ਹਨ ਕਿ ਹੜ੍ਹਾਂ ਵਰਗੀ ਸਥਿਤੀ ਵਿਚ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਵਿਚ ਹੈ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। 

ਪਰਮਜੀਤ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੁਸ਼ਕਿਲ ਆਉਣ ’ਤੇ ਦੇਸ਼ਾਂ-ਵਿਦੇਸ਼ਾਂ ਵਿਚ ਪਹੁੰਚ ਕਰਕੇ ਹਰ ਕੌਮ ਤੇ ਹਰ ਭਾਈਚਾਰੇ ਦਾ ਮੁਸ਼ਕਿਲ ਵਿਚ ਸਾਥ ਦਿੰਦੇ ਹਨ ਪਰ ਹੁਣ ਪੰਜਾਬ ਦੇ ਲੋਕ ਹੜ੍ਹਾਂ ਨਾਲ ਜੂਝ ਰਹੇ ਹਨ ਪਰ ਦੇਸ਼ ਦੇ ਕਿਸੇ ਵੀ ਸੂਬੇ ਨੇ ਪੰਜਾਬੀਆਂ ਦੀ ਸਾਰ ਨਾ ਲਈ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਅਕਾਲ ਪੁਰਖ ਦੀ ਮਿਹਰ ਹੈ ਕਿ ਉਹ ਹਰ ਮੁਸ਼ਕਿਲ ਘੜੀ ਵਿਚ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸਥਿਤੀ ਨਾਲ ਨਜਿੱਠਣ ਲਈ ਸਮਰੱਥ ਹੁੰਦੇ ਹਨ।

Related Post