ਅੰਮ੍ਰਿਤਸਰ ਦੇ ਕਸਬਾ ਗੱਗੋਮਾਹਲ ਵਿੱਚ ਹੜ੍ਹ ਵਰਗੇ ਹਾਲਾਤ, ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖ਼ਤਰੇ ਵਿੱਚ

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼, ਪੰਜਾਬ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪਿੰਡ ਗੱਗੋਮਾਹਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

By  Amritpal Singh July 23rd 2026 02:18 PM -- Updated: July 23rd 2026 02:20 PM

Punjab News: ਅੰਮ੍ਰਿਤਸਰ ਸ਼ਹਿਰ ਤੇ ਨਾਲ ਲੱਗੇ ਪਿੰਡਾਂ ਚ ਅੱਜ ਸਵੇਰ ਤੋਂ ਪੈ ਰਹੇਂ ਮੀਂਹ ਨੇ ਸੜਕਾਂ, ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰਨ ਨਾਲ ਆਮ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼, ਪੰਜਾਬ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪਿੰਡ ਗੱਗੋਮਾਹਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। 


ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ–ਅੰਮ੍ਰਿਤਸਰ ਸੜਕ ਸਮੇਤ ਕਈ ਸੰਪਰਕ ਮਾਰਗ ਪਾਣੀ ਹੇਠ ਆ ਚੁੱਕੇ ਹਨ। ਝੋਨੇ ਦੀਆਂ ਫ਼ਸਲਾਂ ਡੁੱਬ ਰਹੀਆਂ ਹਨ ਅਤੇ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਖ਼ਤਰਾ ਹੈ। ਇਸ ਸਥਿਤੀ ਲਈ ਪ੍ਰਸ਼ਾਸਨ ਦੀ ਲਾਪਰਵਾਹੀ ਜ਼ਿੰਮੇਵਾਰ ਹੈ, ਕਿਉਂਕਿ ਬਰਸਾਤ ਤੋਂ ਪਹਿਲਾਂ ਨਾਲਿਆਂ ਦੀ ਸਫ਼ਾਈ ਅਤੇ ਪੁਲਾਂ ਹੇਠ ਉੱਗੀ ਬੂਟੀ ਨੂੰ ਨਹੀਂ ਹਟਾਇਆ ਗਿਆ, ਜਿਸ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਹੈ।


ਪਲਵਿੰਦਰ ਸਿੰਘ ਮਾਹਲ ਨੇ ਦੋਸ਼ ਲਗਾਇਆ ਕਿ ਗੰਭੀਰ ਹਾਲਾਤ ਦੇ ਬਾਵਜੂਦ ਹਾਲੇ ਤੱਕ ਨਾ ਕੋਈ ਰਾਹਤ ਟੀਮ, ਨਾ ਜੇਸੀਬੀ ਮਸ਼ੀਨਾਂ ਅਤੇ ਨਾ ਹੀ ਕੋਈ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚਿਆ ਹੈ। ਲੋਕ ਆਪਣੇ ਪੱਧਰ 'ਤੇ ਪਾਣੀ ਦੀ ਨਿਕਾਸੀ ਲਈ ਯਤਨ ਕਰ ਰਹੇ ਹਨ, ਜਦਕਿ ਸਰਕਾਰੀ ਮਸ਼ੀਨਰੀ ਨਾਕਾਮ ਸਾਬਤ ਹੋ ਰਹੀ ਹੈ।

ਹੋਰ ਪੜ੍ਹੋ  Punjab Fresh Debt : ਪੰਜਾਬ ਸਿਰ ਹੋਰ ਭਾਰੀ ਹੋਵੇਗੀ ਕਰਜ਼ੇ ਦੀ ਪੰਡ ! 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਤਿਆਰੀ ’ਚ ਸਰਕਾਰ

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼, ਪੰਜਾਬ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ, ਪਾਣੀ ਦੀ ਨਿਕਾਸੀ ਲਈ ਲੋੜੀਂਦੀਆਂ ਮਸ਼ੀਨਾਂ ਤੈਨਾਤ ਕੀਤੀਆਂ ਜਾਣ, ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Related Post