Florida Firing : ਅਮਰੀਕਾ ਦੀ ਫਲੋਰਿਡਾ ਯੂਨੀਵਰਸਿਟੀ ਚ ਅੰਨ੍ਹੇਵਾਹ ਗੋਲੀਬਾਰੀ, 2 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
2 killed in Florida Firing : ਅਮਰੀਕਾ ਦੀ ਫਲੋਰੀਡਾ ਯੂਨੀਵਰਸਿਟੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਇੱਥੇ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 5 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
Florida Firing : ਅਮਰੀਕਾ ਦੀ ਫਲੋਰੀਡਾ ਯੂਨੀਵਰਸਿਟੀ (Florida University) ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਇੱਥੇ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 5 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦੀ ਪਛਾਣ ਫੀਨਿਕਸ ਇਕਨਰ ਵਜੋਂ ਹੋਈ ਹੈ। ਫਲੋਰੀਡਾ ਪੁਲਿਸ ਨੇ ਦੱਸਿਆ ਕਿ ਇੱਕ ਸਥਾਨਕ ਡਿਪਟੀ ਸ਼ੈਰਿਫ ਦੇ ਪੁੱਤਰ ਨੇ ਫਲੋਰੀਡਾ ਸਟੇਟ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ 'ਤੇ ਪੁਰਾਣੀ ਸਰਵਿਸ ਗੰਨ ਨਾਲ ਗੋਲੀਬਾਰੀ ਕੀਤੀ। ਗੋਲੀਬਾਰੀ ਸ਼ੁਰੂ ਹੋਣ ਤੋਂ ਬਾਅਦ ਇਮਾਰਤ ਨੂੰ ਬੰਦ ਕਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਮੁਲਜ਼ਮ ਨੇ ਸ਼ੈਰਿਫ਼ ਮਾਂ ਦੀ ਲਾਇਸੰਸੀ ਬੰਦੂਕ ਨਾਲ ਕੀਤੀ ਗੋਲੀਬਾਰੀ
ਫਲੋਰੀਡਾ ਸਟੇਟ ਯੂਨੀਵਰਸਿਟੀ (FSU) ਗੋਲੀਬਾਰੀ ਦੇ ਸ਼ੱਕੀ ਵਿਅਕਤੀ ਦੀ ਪਛਾਣ ਫੀਨਿਕਸ ਇਕਨਰ ਵਜੋਂ ਹੋਈ ਹੈ। 20 ਸਾਲਾ ਇਹ ਵਿਅਕਤੀ ਲਿਓਨ ਕਾਉਂਟੀ ਦੇ ਇੱਕ ਪੁਲਿਸ ਅਧਿਕਾਰੀ ਦਾ ਪੁੱਤਰ ਹੈ। ਫੀਨਿਕਸ ਲਿਓਨ ਕਾਉਂਟੀ ਸ਼ੈਰਿਫ਼ ਦਫ਼ਤਰ (LCSO) ਯੁਵਾ ਸਲਾਹਕਾਰ ਪ੍ਰੀਸ਼ਦ ਦਾ ਮੈਂਬਰ ਹੈ।
ਪੁਲਿਸ ਨੇ ਕਿਹਾ ਕਿ ਇਕਨਰ ਨੇ ਗੋਲੀਬਾਰੀ ਲਈ ਆਪਣੀ ਮਾਂ ਦੀ ਬੰਦੂਕ ਦੀ ਵਰਤੋਂ ਕੀਤੀ। ਪੁਲਿਸ ਨੇ ਟੈਲਾਹਾਸੀ ਵਿੱਚ ਯੂਨੀਵਰਸਿਟੀ ਆਫ਼ ਫਲੋਰੀਡਾ ਕੈਂਪਸ ਵਿੱਚ ਇੱਕ ਅਪਰਾਧ ਸਥਾਨ ਤੋਂ ਗੋਲੀਬਾਰੀ ਵਿੱਚ ਵਰਤਿਆ ਗਿਆ ਹਥਿਆਰ ਬਰਾਮਦ ਕੀਤਾ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਸੰਭਾਲ ਲਈ ਹੈ ਅਤੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਨੂੰ ਸੁਰੱਖਿਅਤ ਥਾਵਾਂ 'ਤੇ ਪਨਾਹ ਲੈਣ ਦੀ ਸਲਾਹ ਦਿੱਤੀ ਹੈ। ਇਸ ਘਟਨਾ ਕਾਰਨ, ਸਾਰੀਆਂ ਕਲਾਸਾਂ ਅਤੇ ਯੂਨੀਵਰਸਿਟੀ ਨਾਲ ਸਬੰਧਤ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁੱਖ ਪ੍ਰਗਟ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donal Trump) ਨੂੰ ਵੀ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਭਿਆਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਟਰੰਪ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ ਸੀ।