Ajnala ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੋ ਡੇਅਰੀਆਂ ਤੇ ਮਾਰਿਆ ਛਾਪਾ
ਛਾਪੇਮਾਰੀ ਦੌਰਾਨ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਡੇਅਰੀਆਂ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਉਤਪਾਦਾਂ ਦੀ ਸਟੋਰੇਜ ਅਤੇ ਤਿਆਰੀ ਦੇ ਤਰੀਕਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ।
Ajnala News : ਅਜਨਾਲਾ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਵਿਭਾਗ ਦੀ ਟੀਮ ਨੇ ਚੋਗਾਵਾਂ ਰੋਡ ਸਥਿਤ ਮਟੀਆ ਡੇਅਰੀ ਅਤੇ ਸਹਾਰਾ ਡੇਅਰੀ 'ਤੇ ਅਚਾਨਕ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਅਧਿਕਾਰੀਆਂ ਨੇ ਡੇਅਰੀਆਂ ਵਿੱਚ ਤਿਆਰ ਅਤੇ ਵਿਕਰੀ ਲਈ ਰੱਖੇ ਗਏ ਪਨੀਰ, ਦੁੱਧ ਅਤੇ ਦਹੀਂ ਦੇ ਸੈਂਪਲ ਭਰੇ ਗਏ
ਛਾਪੇਮਾਰੀ ਦੌਰਾਨ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਡੇਅਰੀਆਂ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਉਤਪਾਦਾਂ ਦੀ ਸਟੋਰੇਜ ਅਤੇ ਤਿਆਰੀ ਦੇ ਤਰੀਕਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ।
ਜਾਂਚ ਦੌਰਾਨ ਕੁਝ ਥਾਵਾਂ 'ਤੇ ਸਫ਼ਾਈ ਸਬੰਧੀ ਕਮੀਆਂ ਸਾਹਮਣੇ ਆਉਣ 'ਤੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਤੁਰੰਤ ਸੁਧਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਟੀਮ ਨੇ ਡੇਅਰੀ ਮਾਲਕਾਂ ਨੂੰ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਤਿਆਰੀ ਅਤੇ ਸੰਭਾਲ ਦੌਰਾਨ ਸਰਕਾਰ ਵੱਲੋਂ ਨਿਰਧਾਰਤ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।
ਇਸ ਮੌਕੇ ਫੂਡ ਸੇਫਟੀ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਡਾ. ਰਜਿੰਦਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਆਰੀ ਖਾਦ ਪਦਾਰਥ ਉਪਲਬਧ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਜਾਂ ਗੈਰ-ਮਿਆਰੀ ਖਾਦ ਪਦਾਰਥਾਂ ਦੀ ਵਿਕਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗਲਤ ਤਰੀਕੇ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਤਿਆਰ ਕਰਨਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਤੁਰੰਤ ਬੰਦ ਕੀਤਾ ਜਾਵੇ।
ਇਹ ਵੀ ਪੜ੍ਹੋ : Punjab Debt News : ਪੰਜਾਬ ਸਿਰ ਹੋਰ ਭਾਰੀ ਹੋਈ ਕਰਜ਼ੇ ਦੀ ਪੰਡ; ਹੁਣ ਪੰਜਾਬ ਸਰਕਾਰ ਨੇ RBI ਤੋਂ ਲਿਆ ਇੰਨ੍ਹਾ ਕਰਜ਼ਾ