AAP ਨੂੰ ਵੱਡਾ ਝਟਕਾ! ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਚ ਕੀਤੀ ਸ਼ਮੂਲੀਅਤ

Preeti Malhotra Joins Akali Dal : ਆਮ ਆਦਮੀ ਪਾਰਟੀ ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ।

By  KRISHAN KUMAR SHARMA June 11th 2025 03:20 PM -- Updated: June 11th 2025 03:36 PM

Preeti Malhotra Joins Shiromani Akali Dal : ਆਮ ਆਦਮੀ ਪਾਰਟੀ (AAP) ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਪ੍ਰੀਤੀ ਮਲਹੋਤਰਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਵਿੱਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਵਾਈ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।

ਦੱਸ ਦਈਏ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੂੰ ਪਾਰਟੀ 'ਚ ਕਥਿਤ ਤੌਰ 'ਤੇ ਚਾਪਲੂਸਾਂ ਨੂੰ ਅਹੁਦੇਦਾਰੀਆਂ ਦਾ ਵਿਰੋਧ ਕਰਨ ਅਤੇ ਬਾਗ਼ੀ ਤੇਵਰ ਵਿਖਾਉਣ 'ਤੇ ਅਹੁਦੇ ਤੋਂ ਹਟਾ ਦਿੱਤਾ ਸੀ। ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦੀ ਥਾਂ ਅਮਨਦੀਪ ਕੌਰ ਨੂੰ ਪ੍ਰਧਾਨਗੀ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਸੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲਗਾਤਾਰ ਕਰਜ਼ਾ ਚੁੱਕ ਕੇ ਪੰਜਾਬ ਨੂੰ ਕਰਜ਼ਈ ਬਣਾ ਰਹੀ ਹੈ, ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਬਾਹਰਲੇ ਵਿਅਕਤੀਆਂ ਨੂੰ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਨੂੰ ਬਚਾਉਣ ਲਈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।

ਪ੍ਰੀਤੀ ਨੇ 'ਆਪ' 'ਚ ਰਹਿੰਦੇ ਕਿਉਂ ਚੁੱਕੇ ਸਨ ਪਾਰਟੀ 'ਤੇ ਸਵਾਲ ?

ਪ੍ਰੀਤੀ ਮਲਹੋਤਰਾ ਵੱਲੋਂ ਇਸ ਸਬੰਧ ਵਿੱਚ ਪਾਰਟੀ ਖਿਲਾਫ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਰਾਹੀਂ ਪੋਸਟਾਂ ਵੀ ਪਾਈਆਂ ਗਈਆਂ ਅਤੇ ਆਪਣੀ ਹੀ ਪਾਰਟੀ  ਅਤੇ ਸਰਕਾਰ 'ਤੇ ਸਵਾਲ ਵੀ ਚੁੱਕੇ ਗਏ ਸਨ। ਪ੍ਰੀਤੀ ਮਲਹੋਤਰਾ ਦਾ ਕਹਿਣਾ ਸੀ ਕਿ ਸਰਕਾਰ ਆਪਣੀ ਪਾਰਟੀ ਦੇ ਵਰਕਰਾਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚੋਂ ਆਏ ਲੋਕਾਂ ਨੂੰ ਅਹੁਦੇਦਾਰੀਆਂ ਵੰਡ ਰਹੀ ਹੈ। ਉਸ ਨੇ ਇਹ ਵੀ ਖਦਸ਼ਾ ਜਤਾਇਆ ਸੀ ਕਿ ਉਸ ਵੀ ਹੁਣ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।

ਪ੍ਰੀਤੀ ਮਲਹੋਤਰਾ ਨੇ ਅੱਜ ਇਸ ਸਬੰਧ ਵਿੱਚ ਆਪਣੀ ਪਾਰਟੀ ਅਤੇ ਸਰਕਾਰ ਦੇ ਖਿਲਾਫ ਪਟਿਆਲਾ ਦੇ ਦੁੱਖ ਨਿਵਾਰਨ ਦੇ ਬਾਹਰ ਧਰਨਾ ਵੀ ਲਾਇਆ। ਇਸ ਦੌਰਾਨ ਉਸ ਦੇ ਸਮਰਥਨ ਵਿੱਚ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਅਹੁਦੇਦਾਰ ਆਪਣੀ ਪਾਰਟੀ ਦੇ ਖਿਲਾਫ ਬੈਠੇ ਨਜ਼ਰ ਆ ਰਹੇ ਸਨ

ਇਸ ਦੌਰਾਨ ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਸਰਕਾਰ ਦੇ ਅਹੁਦਿਆਂ ਵਿੱਚ ਦੂਜੀ ਪਾਰਟੀਆਂ ਦੇ ਆਏ ਹੋਏ ਲੋਕਾਂ ਨੂੰ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਜਦਕਿ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਸ ਨੇ ਖਦਸ਼ਾ ਜਤਾਇਆ ਸੀ ਕਿ ਹੁਣ ਜਾਂ ਤਾਂ ਉਸ ਨੂੰ ਅਹੁਦੇ ਤੋਂ ਲਾ ਦੇਣਗੇ ਜਾਂ ਝੂਠੇ ਪਰਚੇ ਕਰਵਾ ਦਿੱਤੇ ਜਾਣਗੇ।

Related Post