Charanjit Singh Channi : ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਵਿਜੀਲੈਂਸ ਵੱਲੋਂ ਸਾਬਕਾ CM ਚੰਨੀ ਤੋਂ 20 ਅਪ੍ਰੈਲ ਨੂੰ ਕੀਤੀ ਜਾਵੇਗੀ ਪੁੱਛਗਿੱਛ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਅੱਜ ਪੇਸ਼ ਹੋਣ ਦੇ ਲਈ ਸੰਮਨ ਭੇਜਿਆ ਸੀ ਪਰ ਚੰਨੀ ਹੁਣ 20 ਅਪ੍ਰੈਲ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਣਗੇ।

By  Aarti April 12th 2023 09:04 AM

Charanjit Singh Channi: ਪੰਜਾਬ ਵਿਜੀਲੈਂਸ ਟੀਮ ਦੀ ਕਾਂਗਰਸੀ ਮੰਤਰੀਆਂ ਖਿਲਾਫ ਕਾਰਵਾਈ ਜਾਰੀ ਹੈ। ਹੁਣ ਵਿਜੀਲੈਂਸ ਟੀਮ ਦੇ ਰਾਡਾਰ 'ਤੇ ਕਾਂਗਰਸ ਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਅੱਜ ਪੇਸ਼ ਹੋਣ ਦੇ ਲਈ ਸੰਮਨ ਭੇਜਿਆ ਸੀ ਪਰ ਚੰਨੀ ਹੁਣ 20 ਅਪ੍ਰੈਲ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਣਗੇ।

ਦੱਸ ਦਈਏ ਕਿ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਨੂੰ ਈਮੇਲ ਲਿਖੀ ਸੀ ਜਿਸ ਚ ਉਨ੍ਹਾਂ ਨੇ 20 ਅਪ੍ਰੈਲ ਤੱਕ ਦੀ ਮੁਹਲਤ ਮੰਗੀ ਹੈ। ਜਿਸ ਤੋਂ ਬਾਅਦ ਹੁਣ ਚਰਨਜੀਤ ਸਿੰਘ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ।

ਕਾਬਿਲੇਗੌਰ ਹੈ ਕਿ ਵਿਜੀਲੈਂਸ ਚੰਨੀ ਖਿਲਾਫ਼ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਵਿਜੀਲੈਂਸ ਵੱਲੋਂ ਵੀ ਪੁੱਛਗਿੱਛ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਸ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ। 

Related Post