Kotkapura Firing Case: SIT ਵੱਲੋਂ ਪੇਸ਼ ਚਾਰਜਸ਼ੀਟ ਮਾਮਲੇ ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਹੋਈ ਪੇਸ਼ੀ
ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿਖੇ ਪਹੁੰਚੇ।

Kotkapura Firing Case: ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਦੀ ਅਦਾਲਤ ਚ ਪੇਸ਼ੀ ਹੋਈ। ਇਸ ਦੌਰਾਨ ਕੋਰਟ ਦੇ ਬਾਹਰ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਰਹੇ।
ਦੱਸ ਦਈਏ ਕਿ ਐਸਆਈਟੀ ਵੱਲੋਂ ਪੇਸ਼ ਚਾਰਜਸ਼ੀਟ ਮਾਮਲੇ ’ਚ ਉਨ੍ਹਾਂ ਦੀ ਪੇਸ਼ੀ ਹੋਈ ਹੈ। ਫਿਲਹਾਲ ਪੇਸ਼ੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕੋਰਟ ਤੋਂ ਬਾਹਰ ਆ ਗਏ ਹਨ।
ਫਰੀਦਕੋਟ ਅਦਾਲਤ ’ਚ ਪੇਸ਼ੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ। ਉਨ੍ਹਾਂ ਨੇ ਕਿਹਾ ਕਿ ਝੂਠਾ ਕੇਸ ਪਾਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ, ਝੂਠੇ ਕੇਸਾਂ ਤੋਂ ਡਰਦੀ ਨਹੀਂ ਹੈ। ਸਾਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਮੀਡੀਆ ਖਾਸਕਰ ਰਾਸ਼ਟਰੀ ਇਲੈਕਟ੍ਰਾਨਿਕ ਮੀਡੀਆ ਨੂੰ ਅਪੀਲ ਕਰਦਾ ਹਾਂ ਕਿ ਉਹ ਦੇਸ਼ ਭਗਤ ਸਿੱਖ ਕੌਮ ਦੇ ਖਿਲਾਫ ਚੱਲ ਰਹੀ ਬਦਨਾਮੀ ਮੁਹਿੰਮ ਨੂੰ ਬੰਦ ਕਰਨ। ਇਹ ਸਾਡਾ ਦੇਸ਼ ਹੈ। ਅਸੀਂ ਇਸ ਦੀ ਆਜ਼ਾਦੀ ਅਤੇ ਰੱਖਿਆ ਲਈ ਖੂਨ ਵਹਾਇਆ ਹੈ। ਸਾਨੂੰ ਕਿਸੇ ਤੋਂ ਦੇਸ਼ ਭਗਤੀ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: CM Mann In Khatkar Kalan: ਖਟਕੜ ਕਲਾ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ