Parkash Singh Badal Last Rites: ਪਿੰਡ ਬਾਦਲ ਦੇ ਇਸ ਥਾਂ ’ਤੇ ਕੀਤਾ ਜਾਵੇਗਾ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਦਿਨੀਂ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਦਾ ਭਲਕੇ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

By  Aarti April 26th 2023 04:04 PM

Parkash Singh Badal Last Rites: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ  ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਦਿਨੀਂ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਦਾ ਭਲਕੇ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਚੱਲ ਕੇ ਪਿੰਡ ਬਾਦਲ ਦੇ ਲਈ ਰਵਾਨਾ ਹੋ ਗਈ ਹੈ। 


ਭਲਕੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਅੰਤਿਮ ਸਸਕਾਰ 

ਮਿਲੀ ਜਾਣਕਾਰੀ ਮੁਤਾਬਿਕ ਬਾਦਲ ਪਰਿਵਾਰ ਦੇ ਕਿੰਨੂ ਦੇ ਬਾਗ ’ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਵੀ ਬਣਾਈ ਜਾਵੇਗੀ। ਦੱਸ ਦਈਏ ਕਿ ਅੰਤਿਮ ਰਸਮਾਂ ਪੂਰਾਂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੌਕੇ ਤੇ ਮੌਜੂਦ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਮੌਜੂਦ ਹਨ। ਜਿਨ੍ਹਾਂ ਦਾ ਤਿਆਰੀਆਂ ਦਾ ਜਾਇਜਾ ਲਿਆ ਜਾ ਰਿਹਾ ਹੈ।

ਰਾਸ਼ਟਰੀ ਸੋਗ ਦਾ ਐਲਾਨ 

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਸਿਆਸਤਦਾਨਾਂ ਨੇ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰ ਸਰਕਾਰ ਨੇ ਬਾਦਲ ਦੀ ਮੌਤ 'ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਕੋਈ ਵੀ ਮਨੋਰੰਜਨ ਦੇ ਸਰਕਾਰੀ ਪ੍ਰੋਗਰਾਮ ਨਹੀਂ ਹੋਣਗੇ। ਦੂਜੇ ਪਾਸੇ ਭਲਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 


ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਹੋਇਆ ਸੀ ਦੇਹਾਂਤ 

ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Punjab Cabinet Meeting: 27 ਅਪ੍ਰੈਲ ਦੀ ਬਜਾਏ 28 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

Related Post