ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਗ੍ਰਿਫ਼ਤਾਰ, BDPO ਦਫ਼ਤਰ ਚ ਦਾਖਲ ਹੋ ਕੇ ਬਦਸਲੂਕੀ ਕਰਨ ਦੇ ਇਲਜ਼ਾਮ
ਫਿਰੋਜ਼ਪੁਰ: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਫ਼ਿਰੋਜ਼ਪੁਰ ਪੁਲਿਸ ਨੇ ਉਸ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤਾ ਪਿਆ ਸੀ। ਉਸ ਖ਼ਿਲਾਫ਼ ਬੀ.ਡੀ.ਪੀ.ਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼.ਆਈ.ਆਰ ਦਰਜ ਕੀਤੀ ਗਈ ਹੈ। ਜ਼ੀਰਾ ਖ਼ੁਦ ਅੱਜ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਕੇ ਗ੍ਰਿਫ਼ਤਾਰੀ ਦੇਣ ਦਾ ਐਲਾਨ ਕਰਨ ਜਾ ਰਹੇ ਸਨ।
ਚਾਰ ਦਿਨ ਪਹਿਲਾਂ ਫਿਰੋਜ਼ਪੁਰ ‘ਚ ਵਿਧਾਇਕ ਜ਼ੀਰਾ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤ ਅਨੁਸਾਰ ਜ਼ੀਰਾ ਦੇ ਬੀ.ਡੀ.ਪੀ.ਓ ਨੇ ਪੁਲਿਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਵਿਚਲੇ ਉਸ ਦੇ ਕਮਰੇ ਵਿਚ ਜ਼ਬਰਦਸਤੀ ਦਾਖ਼ਲ ਹੋ ਗਿਆ।
ਕਾਂਗਰਸੀ ਆਗੂ ਨੇ ਸਰਕਾਰੀ ਕੰਮ ਵਿੱਚ ਦਖਲ ਦੇਣ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਹਾਰ ਕੀਤਾ। ਬੀ.ਡੀ.ਪੀ.ਓ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਐੱਫ਼.ਆਈ,ਆਰ ਦਰਜ ਹੋਣ ਦੀ ਸੂਚਨਾ ਮਿਲਦਿਆਂ ਹੀ ਕੁਲਬੀਰ ਸਿੰਘ ਜੀਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇੱਕ ਵੀਡੀਓ ਵੀ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬੀ.ਡੀ.ਪੀ.ਓ ਦਫ਼ਤਰ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜੇ ਸਨ। ਇਸੇ ਕਾਰਨ ਉਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।
ਕੁਲਬੀਰ ਜ਼ੀਰਾ ਨੇ ਕਿਹਾ- ਪੰਜਾਬ ਵਿੱਚ ਬਦਲਾਅ ਲਿਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਇਸ ਫੈਸਲੇ ਦਾ ਮੈਂ ਸਵਾਗਤ ਕਰਦਾ ਹਾਂ। 17 ਅਕਤੂਬਰ ਨੂੰ ਦੁਪਹਿਰ 12 ਵਜੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਫ਼ਿਰੋਜ਼ਪੁਰ ਵਿਖੇ ਮੱਥਾ ਟੇਕਣਗੇ। ਉਸ ਤੋਂ ਬਾਅਦ ਮੈਂ ਸਬੂਤ ਜਨਤਕ ਕਰਕੇ ਪੰਜਾਬ ਦੀ 18 ਮਹੀਨੇ ਪੁਰਾਣੀ ‘ਆਪ’ ਸਰਕਾਰ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਾਂਗਾ ਪਰ ਇਸ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਹੀ ਉਸ ਨੂੰ ਸਵੇਰੇ ਘਰੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ।