ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਦੀ ਜ਼ਮਾਨਤ ਰੱਦ

ਕਾਂਗਰਸ ਦੇ ਸਾਬਕਾ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਦਸ ਦਈਏ ਕਿ ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

By  Shameela Khan October 19th 2023 09:52 AM -- Updated: October 19th 2023 12:44 PM

ਫਿਰੋਜ਼ਪੁਰ : ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ  ਰੱਦ ਕਰ ਦਿੱਤੀ ਗਈ ਹੈ। ਦਸ ਦਈਏ ਕਿ ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। 

ਅਸਲ ‘ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਜੱਜ ਪਲਵਿੰਦਰ ਕੌਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਸਨ। ਪਰੰਤੂ ਹੁਣ ਇਹ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਹੈ। ਉਸ ਉੱਪਰ ਸਰਕਾਰੀ ਡਿਉਟੀ 'ਚ ਵਿਘਨ ਪਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਹੁਣ 751 ਦੇ ਕੇਸ ਦਰਜ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।

Related Post