FIR Against Arvind Kejriwal : ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ; ਚੋਣਾਂ ਤੋਂ ਪਹਿਲਾਂ ਕੇਜਰੀਵਾਲ ਖਿਲਾਫ਼ FIR ਦਰਜ

ਮਿਲੀ ਜਾਣਕਾਰੀ ਮੁਤਾਬਿਕ ਸ਼ਾਹਬਾਦ ਦੇ ਵਕੀਲ ਜਗਮੋਹਨ ਮਨਚੰਦਾ ਦੀ ਸ਼ਿਕਾਇਤ ਦੇ ਆਧਾਰ 'ਤੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਾਹਬਾਦ ਪੁਲਿਸ ਸਟੇਸ਼ਨ ਵਿੱਚ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅਦਾਲਤ ਦੇ ਹੁਕਮਾਂ 'ਤੇ ਦਰਜ ਕੀਤਾ ਗਿਆ ਹੈ।

By  Aarti February 4th 2025 09:04 PM -- Updated: February 4th 2025 09:41 PM

FIR Against Arvind Kejriwal :    'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਹਰਿਆਣਾ ਦੇ ਸ਼ਾਹਬਾਦ ਪੁਲਿਸ ਸਟੇਸ਼ਨ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਲਜ਼ਾਮ ਹੈ ਕਿ ਕੇਜਰੀਵਾਲ ਨੇ ਆਪਣੇ ਬਿਆਨ ਰਾਹੀਂ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਸ਼ਾਹਬਾਦ ਦੇ ਵਕੀਲ ਜਗਮੋਹਨ ਮਨਚੰਦਾ ਦੀ ਸ਼ਿਕਾਇਤ ਦੇ ਆਧਾਰ 'ਤੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਾਹਬਾਦ ਪੁਲਿਸ ਸਟੇਸ਼ਨ ਵਿੱਚ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅਦਾਲਤ ਦੇ ਹੁਕਮਾਂ 'ਤੇ ਦਰਜ ਕੀਤਾ ਗਿਆ ਹੈ।

ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਇੱਕ ਬਿਆਨ ਦਿੱਤਾ ਸੀ ਕਿ ਹਰਿਆਣਾ ਦੀ ਭਾਜਪਾ ਸਰਕਾਰ ਯਮੁਨਾ ਦੇ ਪਾਣੀ ਵਿੱਚ ਜ਼ਹਿਰ ਮਿਲਾ ਕੇ ਦਿੱਲੀ ਭੇਜ ਰਹੀ ਹੈ। ਵਕੀਲ ਜਗਮੋਹਨ ਮਨਚੰਧਾ ਨੇ ਇਸ ਬਿਆਨ ਨੂੰ ਪਾਰਟੀ ਰਾਜਨੀਤੀ ਕਰਾਰ ਦਿੱਤਾ ਸੀ ਅਤੇ ਕੇਜਰੀਵਾਲ ਵਿਰੁੱਧ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸ਼ਾਹਬਾਦ ਥਾਣੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਯਮੁਨਾ ਨਦੀ ਹਰਿਆਣਾ ਦੇ ਲੋਕਾਂ ਅਤੇ ਕਰੋੜਾਂ ਹਿੰਦੂਆਂ ਲਈ ਆਸਥਾ ਦਾ ਪ੍ਰਤੀਕ ਹੈ ਅਤੇ ਕੇਜਰੀਵਾਲ ਦੇ ਬਿਆਨ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਉੱਚ ਜਨਤਕ ਜ਼ਿੰਮੇਵਾਰੀ ਵਾਲੇ ਅਹੁਦੇ 'ਤੇ ਬੈਠੇ ਵਿਅਕਤੀ ਵੱਲੋਂ ਆਉਣ ਵਾਲੀਆਂ ਅਜਿਹੀਆਂ ਬੇਬੁਨਿਆਦ ਅਤੇ ਅਪਮਾਨਜਨਕ ਟਿੱਪਣੀਆਂ ਨਾ ਸਿਰਫ਼ ਅੰਤਰ-ਰਾਜੀ ਸਦਭਾਵਨਾ ਨੂੰ ਕਮਜ਼ੋਰ ਕਰਦੀਆਂ ਹਨ ਬਲਕਿ ਸਰਕਾਰੀ ਸੰਸਥਾਵਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਵੀ ਘਟਾਉਂਦੀਆਂ ਹਨ।

Related Post