ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ; ਮਿਲੀ ਅਗਾਊਂ ਜ਼ਮਾਨਤ

By  Jasmeet Singh October 16th 2023 01:04 PM

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਵੀ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਵੀ ਹੁਕਮ ਦਿੱਤੇ ਹਨ। 

ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ 'ਚ ਕਥਿਤ ਦੋਸ਼ਾਂ ਤਹਿਤ 24 ਸਤੰਬਰ 2023 ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈ.ਪੀ.ਸੀ. ਅਤੇ ਆਈ.ਟੀ. ਐਕਟ ਦੀਆਂ ਵੱਖ-ਵੱਖ ਧਾਰਨ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਐੱਫ.ਆਈ.ਆਰ ਦਰਜ ਕੀਤੀ ਸੀ।

ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਪਿੱਛਲੇ ਹਫ਼ਤੇ ਆਪਣੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਦੀ ਪਟੀਸ਼ਨ ਮਨਜ਼ੂਰ ਕਰ ਲਈ ਹੈ। 

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਚ ਨਵੇਂ ਐਡਵੋਕੇਟ ਜਨਰਲ ਬਣੇ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਪੇਸ਼ ਹੋਏ ਹਨ।

Related Post