Former Jharkhand CM Shibu Soren ਦਾ ਹੋਇਆ ਦੇਹਾਂਤ, ਕਾਫੀ ਲੰਬੇ ਸਮੇਂ ਤੋਂ ਚੱਲ ਰਹੇ ਸੀ ਬੀਮਾਰ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਬੂ ਸੋਰੇਨ ਹੁਣ ਨਹੀਂ ਰਹੇ। ਉਨ੍ਹਾਂ ਨੇ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਆਖਰੀ ਸਾਹ ਲਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ।

By  Aarti August 4th 2025 10:08 AM

Former Jharkhand CM Shibu Soren News :  ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਬੂ ਸੋਰੇਨ ਹੁਣ ਨਹੀਂ ਰਹੇ। ਉਨ੍ਹਾਂ ਨੇ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਆਖਰੀ ਸਾਹ ਲਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪਿਤਾ ਦੇ ਟਵਿੱਟਰ 'ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। 

ਸ਼ਿਬੂ ਸੋਰੇਨ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇੰਸਟਾਗ੍ਰਾਮ 'ਤੇ ਲਿਖਿਆ, 'ਸਤਿਕਾਰਯੋਗ ਦਿਸ਼ਾਮ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਅੱਜ ਮੈਂ  ਇੱਕਲਾ ਹੋ ਗਿਆ ਹਾਂ...'

ਕਾਬਿਲੇਗੌਰ ਹੈ ਕਿ ਸ਼ਿਬੂ ਸੋਰੇਨ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਰਾਸ਼ਟਰੀ ਰਾਜਧਾਨੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਸਨ। ਸ਼ਿਬੂ ਸੋਰੇਨ (81) ਨੂੰ ਜੂਨ ਦੇ ਆਖਰੀ ਹਫ਼ਤੇ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : Boat Accident in Yemen : ਯਮਨ 'ਚ 154 ਯਾਤਰੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟੀ, 68 ਅਫਰੀਕੀ ਪ੍ਰਵਾਸੀਆਂ ਦੀ ਮੌਤ, 74 ਲਾਪਤਾ

Related Post