Tender scam case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ

ਟੈਂਡਰ ਘੁਟਾਲਾ ਮਾਮਲੇ ’ਚ ਘਿਰੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

By  Aarti March 24th 2023 03:58 PM -- Updated: March 24th 2023 04:03 PM

Tender Scam Case: ਟੈਂਡਰ ਘੁਟਾਲਾ ਮਾਮਲੇ ’ਚ ਘਿਰੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਨੇ ਵਿਜੀਲੈਂਸ ਵੱਲੋਂ 16 ਅਗਸਤ ਨੂੰ ਲੁਧਿਆਣਾ ਵਿੱਚ ਉਸ ਖ਼ਿਲਾਫ਼ ਐਫਆਈਆਰ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। 

ਕਾਬਿਲੇਗੌਰ ਹੈ ਕਿ ਵਿਜੀਲੈਂਸ ਨੇ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ 16 ਅਗਸਤ ਨੂੰ ਐਫਆਈਆਰ ਦਰਜ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਅੱਠ ਦਿਨਾਂ ਦੇ ਰਿਮਾਂਡ ’ਤੇ ਰਹਿਣ ਮਗਰੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਆਸ਼ੂ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: IG Intelligence Jaskaran Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਆਈਜੀ ਜਸਕਰਨ ਸਿੰਘ

Related Post