ਸਾਬਕਾ MLA Satkar Kaur Gehri ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜਾਣੋ ਮਾਮਲਾ
Satkar Kaur Gehri: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਦੀ ਟੀਮ ਨੇ ਪਿਛਲੇ ਸਾਲ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਗ੍ਰਿਫਤਾਰ ਕੀਤਾ ਸੀ।
ਇਸ ਮਾਮਲੇ ’ਚ ਮਿਲੀ ਜ਼ਮਾਨਤ
ਪਿਛਲੇ ਸਾਲ 18 ਸਤੰਬਰ ਨੂੰ ਪੰਜਾਬ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਅਨੁਸਾਰ ਉਸ ਦੀ ਜਾਇਦਾਦ ਦੀ ਮੁਕੰਮਲ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਸ ਕੋਲ ਆਮਦਨ ਤੋਂ ਵੱਧ ਜਾਇਦਾਦ ਸੀ, ਜਿਸ ਦੇ ਆਧਾਰ 'ਤੇ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ: ਕੜਾਕੇ ਦੀ ਠੰਢ ਕਾਰਨ ਕੰਬਿਆ ਪੰਜਾਬ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ
ਜਾਣੋ ਕਦੋਂ ਹੋਈ ਸੀ ਗ੍ਰਿਫਤਾਰੀ
ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਸ 'ਤੇ ਅਤੇ ਉਸ ਦੇ ਪਤੀ 'ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸੀ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੇ ਚੱਲਦੇ ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੁਲਿਸ ਦੇ ਸ਼ਿਕੰਜ਼ੇ ’ਚ ਆਇਆ ਖੂੰਖਾਰ ਗੈਂਗਸਟਰ ਸੰਦੀਪ-ਸੂਤਰ, ਜਾਣੋ ਪੂਰਾ ਮਾਮਲਾ
ਟਿਕਟ ਨਾ ਮਿਲਣ ਕਾਰਨ ਛੱਡੀ ਸੀ ਕਾਂਗਰਸ
ਦੱਸ ਦਈਏ ਕਿ ਸਤਿਕਾਰ ਕੌਰ ਗਹਿਰੀ ਨੇ 2017 ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਵਿਧਾਇਕ ਵਜੋਂ ਸੇਵਾ ਨਿਭਾਈ ਪਰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ 2022 ਵਿੱਚ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਦੀ ਸ਼ਮੂਲੀਅਤ ਕਾਰਨ ਮਾਰਚ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ: ਕੌਣ ਹੈ ਬੈਂਗਲੁਰੂ ਦੀ CEO Suchana Seth? ਜਿਸਨੇ ਆਪਣੇ ਬੇਟੇ ਦਾ ਕੀਤਾ ਕਤਲ...
ਇਹ ਵੀ ਪੜ੍ਹੋ: ਤਰਨਤਾਰਨ ’ਚ ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਬੇਰਹਿਮੀ ਨਾਲ ਕਤਲ