Patiala Jail ’ਚ ਸਾਬਕਾ ਪੁਲਿਸ ਅਧਿਕਾਰੀਆਂ ’ਤੇ ਹਮਲਾ; ਜੇਲ ’ਚ ਬੰਦ ਮੁਲਜ਼ਮ ਨੇ ਸਾਬਕਾ DSP ਗੁਰਬਚਨ ਸਿੰਘ ਸਣੇ ਤਿੰਨ ਨੂੰ ਕੀਤਾ ਗੰਭੀਰ ਜ਼ਖਮੀ

ਦੱਸ ਦਈਏ ਕਿ ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

By  Aarti September 10th 2025 08:00 PM

Patiala Jail News : ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਸੀਬੀਆਈ ਮਾਮਲੇ ’ਚ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਅਤੇ ਇੰਸਪੈਕਟਰ ਉੱਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ  ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ’ਤੇ ਹਮਲਾ ਕੀਤਾ ਗਿਆ ਹੈ। ਜਿਨ੍ਹਾਂ ਨੂੰ ਜ਼ਖਮੀ ਹਾਲਤ ’ਚ ਰਜਿੰਦਰ ਹਾਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।  

ਮਿਲੀ ਜਾਣਕਾਰੀ ਮੁਤਾਬਿਕ ਸੂਰੀ ਕਤਲਕਾਂਡ ਮਾਮਲੇ ’ਚ ਹਵਾਲਾਤੀ ਸੰਦੀਪ ਸਿੰਘ ਸੰਨੀ ਵੱਲੋਂ ਰਾਡ ਨਾਲ ਇਨ੍ਹਾਂ ਸਾਬਕਾ ਅਧਿਕਾਰੀਆਂ ਉੱਤੇ ਹਮਲਾ ਕੀਤਾ ਗਿਆ ਹੈ। 

ਦੱਸ ਦਈਏ ਕਿ ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਜੇਰੇ ਇਲਾਜ ਹਨ। ਇਹ ਪੂਰਾ ਮਾਮਲਾ ਦੁਪਹਿਰ 12 ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : Shiromani Akali Dal ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਵੱਲੋਂ ਮਿਲੀ ਵੱਡੀ ਰਾਹਤ

Related Post