Sunder Sham Arora: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਰੈਗੂਲਰ ਜ਼ਮਾਨਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

By  Aarti March 28th 2023 06:19 PM

Sunder Sham Arora: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਗਿਆ ਸੀ, ਪਰ ਹੁਣ ਉਨ੍ਹਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਮਾਮਲੇ ਸਬੰਧੀ ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ ਪਿਛਲੇ ਸਾਲ 15 ਅਕਤੂਬਰ ਨੂੰ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ ਗਿਆ ਸੀ। 

ਫਿਲਹਾਲ ਇਸ ਮਾਮਲੇ ’ਚ ਸੁੰਦਰ ਸ਼ਾਮ ਅਰੋੜਾ ਨੇ ਪਹਿਲਾਂ ਮੁਹਾਲੀ ਅਦਾਲਤ ’ਚ ਜ਼ਮਾਨਤ ਅਰਜੀ ਦਾਇਰ ਕੀਤੀ ਸੀ ਜਿਸ ਨੂੰ ਅਦਾਲਤ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਾਬਕਾ ਮੰਤਰੀ ਅਰੋੜਾ ਨੇ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਹ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ: Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ, 30 ਮਾਰਚ ਨੂੰ ਫਿਰ ਤੋਂ ਬਾਰਿਸ਼ ਅਤੇ ਗੜ੍ਹੇਮਾਰੀ ਦੀ ਸੰਭਾਵਨਾ

Related Post