SGPC ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ’ਤੇ ਡਿੱਗਿਆ ਦੁੱਖਾਂ ਦਾ ਪਹਾੜ; 32 ਸਾਲਾਂ ਗੁਰਮਨ ਕੌਰ ਬ੍ਰੇਨ ਟਿਊਮਰ ਦੀ ਬੀਮਾਰੀ ਤੋਂ ਸਨ ਪੀੜਤ
ਦੱਸ ਦਈਏ ਕਿ ਗੁਰਮਨ ਕੌਰ ਦਾ ਅੰਤਿਮ ਸਸਕਾਰ ਅੱਜ 11 ਵਜੇ ਲੌਂਗੋਵਾਲ ਵਿਖੇ ਕੀਤਾ ਜਾਵੇਗਾ, ਇਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
SGPC Former President News : ਸ੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਗੁਰਮਨ ਕੌਰ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਹਾਸਿਲ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮਨ ਕੌਰ 32 ਸਾਲ ਦੇ ਸਨ। ਉਹ ਬ੍ਰੇਨ ਟਿਊਮਰ ਦੀ ਬੀਮਾਰੀ ਤੋਂ ਪੀੜਤ ਸਨ। ਜਿਸ ਦੇ ਚੱਲਦੇ ਕਰੀਬ ਇੱਕ ਸਾਲ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਦੱਸ ਦਈਏ ਕਿ ਗੁਰਮਨ ਕੌਰ ਦਾ ਅੰਤਿਮ ਸਸਕਾਰ ਅੱਜ 11 ਵਜੇ ਲੌਂਗੋਵਾਲ ਵਿਖੇ ਕੀਤਾ ਜਾਵੇਗਾ, ਇਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੀ ਧੀ ਦੇ ਅਕਾਲ ਚਲਾਣਾ ’ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ (32 ਸਾਲ ) ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਮਾਪਿਆਂ ਦੀ ਇਸ ਪੀੜਾ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਇਸ ਦੁੱਖ ਦੀ ਘੜੀ 'ਚ ਸ. ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ : Bulandshahr Accident News : ਬੁਲੰਦਸ਼ਹਿਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ; ਅੱਠ ਲੋਕਾਂ ਦੀ ਮੌਤ, ਦੋ ਪਿੰਡਾਂ ’ਚ ਪਸਰਿਆ ਮਾਤਮ