PTC News
Search

ਟਾਂਡਾ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਦੀ ਅਦਾਲਤ ’ਚ ਹੋਈ ਪੇਸ਼ੀ ; ਪੁਲਿਸ ਨੂੰ ਨਾਗਰਾ ਦਾ ਮਿਲਿਆ 3 ਦਿਨਾਂ ਦਾ ਰਿਮਾਂਡ

ਦੱਸ ਦਈਏ ਕਿ ਐਫਬੀਆਈ ਨੇ ਆਪਰੇਸ਼ਨ ਹਾਰਡਬਾਲ ਦੀ ਜਾਂਚ ਦੇ ਹਿੱਸੇ ਵਜੋਂ ਨਾਗਰਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ, ਜਿਸਦਾ ਉਦੇਸ਼ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੇ ਅੰਤਰਰਾਸ਼ਟਰੀ ਨੈੱਟਵਰਕ ਨੂੰ ਨਿਸ਼ਾਨਾ ਬਣਾਉਣਾ ਸੀ।

By  Aarti July 18th 2026 12:00 PM -- Updated: July 18th 2026 04:48 PM

ਪੰਜਾਬ ਪੁਲਿਸ ਨੇ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਦੇ ਇੱਕ ਪਰਿਵਾਰ ਤੋਂ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਮਗਰੋਂ ਅੱਜ ਦਸੂਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਪੁਲਿਸ ਨੂੰ ਨਾਗਰਾ ਦਾ ਤਿੰਨ ਦਿਨਾਂ ਦਾ ਰਿਮਾਂਡ ਦੇ  ਦਿੱਤਾ ਹੈ। 

ਦੱਸ ਦਈਏ ਕਿ ਹੁਸ਼ਿਆਰਪੁਰ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨਾਲ ਸਬੰਧਤ ਇੱਕ ਜਬਰਦਸਤੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਪੁਲਿਸ ਨੇ ਉਸਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨਜ਼, ਹੁਸ਼ਿਆਰਪੁਰ ਵਿੱਚ ਤਬਦੀਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਜਾਂਚ ਤੋਂ ਬਾਅਦ, ਇੰਸਪੈਕਟਰ ਨਾਗਰਾ ਖਿਲਾਫ ਸ਼ੁੱਕਰਵਾਰ ਦੇਰ ਰਾਤ ਜਬਰੀ ਵਸੂਲੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਅਮਰੀਕਾ ਕੈਨੇਡਾ ਤੇ ਯੂਰਪ ਦੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ

ਦੱਸ ਦਈਏ ਕਿ ਬੀਤੇ ਦਿਨੀ ਅਮਰੀਕਾ ਕੈਨੇਡਾ ਤੇ ਯੂਰਪ ਦੀ ਪੁਲਿਸ ਵੱਲੋਂ ਇਹ ਸਾਂਝਾ ਆਪਰੇਸ਼ਨ ਗੈਂਗਸਟਰਾਂ ਦੇ ਖਿਲਾਫ ਚਲਾਇਆ ਗਿਆ ਸੀ, ਜਿਸ ਵਿੱਚ ਗੈਂਗਸਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਗਈ ਅਤੇ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਅਤੇ ਹਥਿਆਰ ਫੜੇ ਗਏ ਸੀ। ਇਸ ਤੋਂ ਇਲਾਵਾ ਐਫਬੀਆਈ ਵੱਲੋਂ ਜਾਰੀ ਕੀਤੀ ਗਈ ਰਿਪੋਰਟ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਾਂ ਸਾਹਮਣੇ ਆਏ ਸਨ ਜੋ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। 

ਨਾਲ ਹੀ ਇਹ ਵੀ ਖੁਲਾਸਾ ਕੀਤਾ ਗਿਆ ਕਿ ਗੈਂਗਸਟਰਾਂ ਦੇ ਨਾਲ ਮਿਲ ਕੇ ਥਾਣਾ ਟਾਂਡਾ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ’ਤੇ 4 ਲੱਖ ਡਾਲਰ ਦੀ ਫਿਰੌਤੀ ਮੰਗਣ ਦਾ ਵੀ ਇਲਜ਼ਾਮ ਲਗਾਇਆ ਗਿਆ। ਜਿਸ ਤੋਂ ਬਾਅਦ  ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਐਸਐਚਓ ਨਾਗਰਾ ਨੂੰ ਲਾਈਨ ਹਾਜ਼ਰ ਕਰ ਦਿੱਤਾ ਸੀ। 

ਜਾਣੋ ਕੀ ਹੈ ਪੂਰਾ ਮਾਮਲਾ 

ਇਹ ਮਾਮਲਾ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਦੇ ਮਿਆਣੀ ਪਿੰਡ ਵਿੱਚ ਬਲਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਹੈ। ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਬਲਵਿੰਦਰ ਸਿੰਘ ਦੀ ਧੀ ਦੇ ਸਾਬਕਾ ਸਹੁਰੇ ਇਸ ਕਤਲ ਪਿੱਛੇ ਸਨ। ਬਲਵਿੰਦਰ ਸਿੰਘ ਦੀ ਧੀ ਦਾ ਵਿਆਹ ਅਮਰੀਕਾ ਵਿੱਚ ਹੋਇਆ ਸੀ ਪਰ ਬਾਅਦ ਵਿੱਚ ਤਲਾਕ ਹੋ ਗਿਆ।

ਇਲਜ਼ਾਮ ਹੈ ਕਿ ਕਤਲ ਦੀ ਜਾਂਚ ਦੌਰਾਨ, ਉਸ ਸਮੇਂ ਦੇ ਸਟੇਸ਼ਨ ਇੰਚਾਰਜ ਗੁਰਿੰਦਰਜੀਤ ਸਿੰਘ ਨਾਗਰਾ ਨੇ ਅਮਰੀਕਾ ਵਿੱਚ ਰਹਿ ਰਹੇ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਕਈ ਵਾਰ ਫ਼ੋਨ 'ਤੇ ਸੰਪਰਕ ਕੀਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਤੋਂ ਲਗਭਗ 3.82 ਕਰੋੜ ਰੁਪਏ (ਲਗਭਗ ₹38.2 ਮਿਲੀਅਨ) ਦੀ ਮੰਗ ਕੀਤੀ ਗਈ ਸੀ ਅਤੇ ਜੇਕਰ ਉਨ੍ਹਾਂ ਨੇ ਪੈਸੇ ਨਾ ਦਿੱਤੇ ਤਾਂ ਉਨ੍ਹਾਂ ਨੂੰ ਕਤਲ ਦੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ ਸੀ। 

ਇਹ ਵੀ ਪੜ੍ਹੋ  : ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

Related Post