ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਦੌਰਾ, ਵੱਖ-ਵੱਖ ਵਾਰਡਾਂ ਦੀਆਂ ਬੂਥ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ
ਬਠਿੰਡਾ : ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਪਹੁੰਚੀ ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਟਵੀਟ 'ਤੇ ਨਿਸ਼ਾਨਾ ਸਾਧਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਬਦਾਂ ਦੇ ਸੌਦਾਗਰ ਹਨ, ਹੁਣ ਉਹ ਵਿਰੋਧੀਆਂ ਨੂੰ ਆਪਣੇ ਨਾਲ ਬੈਠ ਕੇ ਬਹਿਸ ਕਰਨ ਦਾ ਸੱਦਾ ਦੇ ਰਹੇ ਹਨ। ਅੱਜ ਤੋਂ 4 ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਗੋਡੇ ਟੇਕ ਕੇ ਕੀ ਕੀਤਾ। ਪੰਜਾਬ ਦੇ ਲੋਕਾਂ ਨਾਲ ਇਹ ਧੋਖਾ ਕਿਉਂ ਕੀਤਾ?
ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਵੱਖ ਵੱਖ ਵਾਰਡਾਂ ਵਿੱਚ ਮੀਟਿੰਗਾਂ ਕਰਨ ਤੋਂ ਬਾਅਦ ਸ਼ਾਮ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਾਏ ਗਏ ਦਾਦੀ ਪੋਤੀ ਪਾਰਕ ਦਾ ਦੌਰਾ ਕੀਤਾ। ਦਾਦੀ ਪੋਤੀ ਪਾਰਕ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਵਿੱਚ ਹਰਸਿਮਰਤ ਕੌਰ ਬਾਦਲ ਦੀ ਲੋਕਪ੍ਰਿਅਤਾ ਵੀ ਦੇਖਣ ਨੂੰ ਮਿਲੀ। ਵੱਡੀ ਗਿਣਤੀ ਵਿੱਚ ਔਰਤਾਂ ਬੱਚੇ ਸ਼ਹਿਰ ਵਾਸੀ ਹਰਸਿਮਰਤ ਕੌਰ ਬਾਦਲ ਨਾਲ ਫੋਟੋਆਂ ਖਿਚਾਉਂਦੇ ਨਜ਼ਰ ਆਏ।
ਹਰਸਿਮਰਤ ਕੌਰ ਬਾਦਲ ਨੇ ਲੋਕਾਂ ਤੋਂ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ। ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਪੁੱਛਿਆ ਕਿ 'ਆਪ' ਦੀ ਡੇਢ ਸਾਲ ਦੀ ਸਰਕਾਰ ਦੌਰਾਨ ਸ਼ਹਿਰ ਵਿੱਚ ਕੀ ਵਿਕਾਸ ਹੋਇਆ ਹੈ ਹਰਸਿਮਰਤ ਕੌਰ ਬਾਦਲ ਨੇ ਦਾਦੀ ਪੋਤੀ ਪਾਰਕ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਲਾਈਟ ਦੀ ਆ ਰਹੀ ਮੁਸ਼ਕਿਲ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।