ਸਰਕਾਰੀ ਫੰਡਾਂ ਦੇ ਗਬਨ ਮਾਮਲੇ ’ਚ ਸਾਬਕਾ ਐਕਸੀਅਨ ਨੂੰ 3 ਸਾਲ ਦੀ ਸਖ਼ਤ ਕੈਦ, 50000 ਰੁਪਏ ਜੁਰਮਾਨਾ
Scam in Government Fund : ਜੋਗਿੰਦਰ ਸਿੰਘ ਨੇ ਸਰਕਾਰੀ ਰਕਮ ਨੂੰ ਵੱਖ-ਵੱਖ ਖਾਤਿਆਂ ਵਿਚ ਤਬਦੀਲ ਕਰਨ ਤੋਂ ਬਾਅਦ ਆਪਣੇ ਨਿੱਜੀ ਖਾਤੇ ਵਿਚ ਪਹੁੰਚਾਇਆ ਸੀ। ਅਦਾਲਤ ਦੇ ਮੁਤਾਬਕ, ਇਸ ਰਕਮ ਦੀ ਵਰਤੋਂ ਨਿੱਜੀ ਖਰਚਿਆਂ ਤੋਂ ਇਲਾਵਾ ਸੋਨਾ ਖਰੀਦਣ ਲਈ ਵੀ ਕੀਤੀ ਗਈ।
Mohali News : ਮੁਹਾਲੀ ਸਥਿਤ ਵਿਸ਼ੇਸ਼ ਜੱਜ ਸੀ.ਬੀ.ਆਈ. ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਸਰਕਾਰੀ ਰਕਮ ਦੇ ਗਬਨ ਨਾਲ ਸਬੰਧਿਤ ਮਾਮਲੇ ਵਿਚ ਪੀ.ਡਬਲਿਊ.ਡੀ. (ਬੀ.ਐਂਡ.ਆਰ.), ਮਾਨਸਾ ਦੇ ਤਤਕਾਲੀ ਐਕਸੀਅਨ ਜੋਗਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਉਸ ਨੂੰ 30 ਦਿਨ ਦੀ ਵਾਧੂ ਸਖ਼ਤ ਕੈਦ ਭੁਗਤਣੀ ਪਵੇਗੀ। ਮਾਮਲੇ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਜੋਗਿੰਦਰ ਸਿੰਘ ਨੇ ਸਰਕਾਰੀ ਰਕਮ ਨੂੰ ਵੱਖ-ਵੱਖ ਖਾਤਿਆਂ ਵਿਚ ਤਬਦੀਲ ਕਰਨ ਤੋਂ ਬਾਅਦ ਆਪਣੇ ਨਿੱਜੀ ਖਾਤੇ ਵਿਚ ਪਹੁੰਚਾਇਆ ਸੀ। ਅਦਾਲਤ ਦੇ ਮੁਤਾਬਕ, ਇਸ ਰਕਮ ਦੀ ਵਰਤੋਂ ਨਿੱਜੀ ਖਰਚਿਆਂ ਤੋਂ ਇਲਾਵਾ ਸੋਨਾ ਖਰੀਦਣ ਲਈ ਵੀ ਕੀਤੀ ਗਈ।
ਇਹ ਵੀ ਪੜ੍ਹੋ.. 'ਮੈਨੂੰ ਕੁੱਤਾ ਕਹਾਉਣਾ ਮਨਜੂਰ...', Kangana Ranaut
ਜਗਿੰਦਰ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ, ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਜੋਗਿੰਦਰ ਸਿੰਘ ਨੂੰ ਆਈ.ਪੀ.ਸੀ. ਦੀ ਧਾਰਾ 409 ਤਹਿਤ ਦੋਸ਼ੀ ਕਰਾਰ ਦਿੱਤਾ, ਜਦਕਿ ਧਾਰਾ 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਡੀ) ਸਹਿਤ ਧਾਰਾ 13(2) ਤਹਿਤ ਲਗਾਏ ਗਏ ਦੋਸ਼ਾਂ ਤੋਂ ਬਰੀ ਕਰ ਦਿੱਤਾ। ਅਦਾਲਤ ਵੱਲੋਂ ਧਾਰਾ 409 ਤਹਿਤ ਦੋਸ਼ ਸਾਬਤ ਹੋਣ ’ਤੇ ਸਜ਼ਾ ਸੁਣਾਈ ਗਈ।
ਯੂਟਿਊਬਰਾਂ ਲਈ
ਵੱਡਾ ਝਟਕਾ: ਹੁਣ ਆਸਾਨ ਨਹੀਂ ਹੋਵੇਗੀ YouTube ਤੋਂ ਕਮਾਈ, ਕੰਪਨੀ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ!