Sri Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਕੀਤੀ ਇਹ ਅਪੀਲ

ਸਿੱਖ ਕੌਮ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

By  Aarti June 8th 2023 10:22 AM

Sri Akal Takht Sahib: ਸਿੱਖ ਕੌਮ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਉਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਦੁਨੀਆਂ ਚ ਵੱਸਦੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਅੱਜ ਅਕਾਲ ਤਖ਼ਤ ਸਾਹਿਬ ਉਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।


ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਅੱਜ ਦੇ ਸਮੇਂ ‘ਚ ਗੁਰੂ ਸਾਹਿਬ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀਏ। 


ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਟਵੀਟ ਸਿੱਖ ਕੌਮ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਵੱਲੋਂ ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਨ ਲਈ ਸਿੱਖ ਕੌਮ ਦੇ ਰਾਜਨੀਤਕ ਅਤੇ ਧਾਰਮਿਕ ਫੈਸਲਿਆਂ ਦੀ ਅਗਵਾਈ ਕਰਨ ਵਾਲੇ ਸਰਵਉੱਚ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਰਵਾ ਕੇ ਗੁਰੂ ਸਾਹਿਬ ਨੇ ਮੀਰੀ-ਪੀਰੀ ਦੇ ਸਿਧਾਂਤ ਨੂੰ ਪ੍ਰਤੱਖ ਤੌਰ 'ਤੇ ਰੂਪਮਾਨ ਕਰਦਿਆਂ ਸਿੱਖ ਕੌਮ ਦੇ ਅਧਿਆਤਮਕ ਸਸ਼ਕਤੀਕਰਣ ਦੇ ਨਾਲ-ਨਾਲ ਦੁਨਿਆਵੀ ਸਸ਼ਕਤਤੀਕਰਣ ਦਾ ਸੁਨੇਹਾ ਦਿੱਤਾ ਹੈ।

ਪਾਵਨ ਗੁਰਬਾਣੀ ਅਨੁਸਾਰ ਜੀਵਨ ਮਾਣਦੇ ਹੋਏ ਆਉ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਅਤੇ ਜ਼ਬਰ, ਜ਼ੁਲਮ ਦੇ ਖਿਲਾਫ਼ ਡਟ ਕੇ ਖੜ੍ਹੀਏ ਇਹੀ ਗੁਰੂ ਦੇ ਸਿੱਖ ਦਾ ਸੱਚਾ ਧਰਮ ਹੈ। ਇਸ ਸ਼ੁੱਭ ਦਿਹਾੜੇ 'ਤੇ ਸਿੱਖਾਂ ਦੇ ਪਹਿਲੇ ਤਖ਼ਤ ,ਸਿੱਖ ਪਾਰਲੀਮੈਂਟ ਸ੍ਰੀ ਅਕਾਲ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ।

Related Post