Amritsar ਦੇ ਰਿਹਾਇਸ਼ੀ ਇਲਾਕੇ ’ਚ ਚਾਰ ਮੰਜ਼ਿਲਾਂ ਇਮਾਰਤ ਢਹਿ ਢੇਰੀ, ਇੱਕ ਮਿਸਤਰੀ ਅਤੇ ਇੱਕ ਮਜ਼ਦੂਰ ਜ਼ਖਮੀ

Amritsar News : ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਸਥਿਤ ਕਿੱਤਿਆਂ ਵਾਲੇ ਬਾਜ਼ਾਰ ਵਿੱਚ ਉਸ ਸਮੇਂ ਹਫੜਾ ਤਫੜੀ ਮਚ ਗਈ। ਜਦੋਂ ਮੁਰੰਮਤ ਅਧੀਨ ਇੱਕ ਚਾਰ ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਵਿੱਚ ਭਗਦੜ ਮਚ ਗਈ। ਜਾਣਕਾਰੀ ਮੁਤਾਬਕ ਜਿਸ ਵਕਤ ਇਹ ਹਾਦਸਾ ਵਾਪਰਿਆ ਹੈ ,ਉਸ ਸਮੇਂ ਇਮਾਰਤ ਦੇ ਅੰਦਰ ਮੁਰੰਮਤ ਅਤੇ ਬਣਤਰ ਦਾ ਕੰਮ ਚੱਲ ਰਿਹਾ ਸੀ

By  Shanker Badra January 7th 2026 04:09 PM

Amritsar News : ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਸਥਿਤ ਕਿੱਤਿਆਂ ਵਾਲੇ ਬਾਜ਼ਾਰ ਵਿੱਚ ਉਸ ਸਮੇਂ ਹਫੜਾ ਤਫੜੀ ਮਚ ਗਈ। ਜਦੋਂ ਮੁਰੰਮਤ ਅਧੀਨ ਇੱਕ ਚਾਰ ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਵਿੱਚ ਭਗਦੜ ਮਚ ਗਈ। ਜਾਣਕਾਰੀ ਮੁਤਾਬਕ ਜਿਸ ਵਕਤ ਇਹ ਹਾਦਸਾ ਵਾਪਰਿਆ ਹੈ ,ਉਸ ਸਮੇਂ ਇਮਾਰਤ ਦੇ ਅੰਦਰ ਮੁਰੰਮਤ ਅਤੇ ਬਣਤਰ ਦਾ ਕੰਮ ਚੱਲ ਰਿਹਾ ਸੀ। 

ਇਸ ਦੌਰਾਨ ਅਚਾਨਕ ਇਮਾਰਤ ਦੀ ਇੱਕ ਵੱਡਾ ਹਿੱਸਾ, ਜਿਸ ਕਾਰਨ ਅੰਦਰ ਕੰਮ ਕਰ ਰਹੇ ਇੱਕ ਮਿਸਤਰੀ ਅਤੇ ਇੱਕ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਮਿਸਤਰੀ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਭੇਜ ਦਿੱਤਾ ਗਿਆ, ਜਦਕਿ ਇੱਕ ਮਜ਼ਦੂਰ ਮਲਬੇ ਹੇਠਾਂ ਬੁਰੀ ਤਰ੍ਹਾਂ ਫਸ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕਾ ਵਾਸੀਆਂ ਨੇ ਤੁਰੰਤ ਪ੍ਰਸ਼ਾਸਨ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਥਾਣਾ ਬੀ ਡਵੀਜ਼ਨ ਦੀ ਪੁਲਿਸ ਅਤੇ ਰੈਸਕਿਊ ਟੀਮਾਂ ਮੌਕੇ ’ਤੇ ਪਹੁੰਚ ਗਈਆਂ। 

ਇਲਾਕਾ ਵਾਸੀਆਂ ਦੀ ਮਦਦ ਨਾਲ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਸੇ ਹੋਏ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਰੈਸਕਿਊ ਉਪਰੰਤ ਮਜ਼ਦੂਰ ਨੂੰ ਵੀ ਇਲਾਜ ਲਈ ਤੁਰੰਤ ਹਸਪਤਾਲ ਭੇਜਿਆ ਗਿਆ। ਪੁਲਿਸ ਵੱਲੋਂ ਇਮਾਰਤ ਨੂੰ ਸੀਲ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਮਾਰਤ ਡਿੱਗਣ ਦੇ ਸਹੀ ਕਾਰਨ ਸਪਸ਼ਟ ਨਹੀਂ ਹੋ ਸਕੇ ਹਨ। 

ਥਾਣਾ ਬੀ ਡਵੀਜ਼ਨ ਦੇ ਐਸ ਐਚ ਓ ਨੇ ਮੀਡੀਆ ਨੂੰ ਦੱਸਿਆ ਕਿ ਟਾਹਲੀ ਵਾਲਾ ਚੌਂਕ ਨੇੜੇ ਇੱਕ ਚਾਰ ਮੰਜ਼ਿਲਾਂ ਬਿਲਡਿੰਗ ਦਾ ਕੰਮ ਚੱਲ ਰਿਹਾ ਸੀ, ਜੋ ਅਚਾਨਕ ਹੀ ਢਹਿ ਗਈ। ਅੰਦਰ ਕੰਮ ਕਰ ਰਹੇ ਰਾਜ ਮਿਸਤਰੀ ਨੂੰ ਪਹਿਲਾਂ ਹੀ ਹਸਪਤਾਲ ਭੇਜ ਦਿੱਤਾ ਗਿਆ ਸੀ। ਇੱਕ ਮਜ਼ਦੂਰ ਮਲਬੇ ਵਿੱਚ ਫਸਿਆ ਹੋਇਆ ਸੀ, ਜਿਸਨੂੰ ਕਰੀਬ ਡੇਢ ਘੰਟੇ ਬਾਅਦ ਸੁਰੱਖਿਅਤ ਰੈਸਕਿਊ ਕਰਕੇ ਬਾਹਰ ਕੱਢਿਆ ਗਿਆ। ਦੋਵਾਂ ਦੀ ਹਾਲਤ ਠੀਕ ਹੈ। ਬਿਲਡਿੰਗ ਡਿੱਗਣ ਦੇ ਕਾਰਨਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

Related Post