Fresh Roadblock For Tribune Flyover : ਟ੍ਰਿਬਿਊਨ ਚੌਕ ਫਲਾਈਓਵਰ ਪ੍ਰੋਜੈਕਟ ਨੂੰ ਲੱਗਿਆ ਵੱਡਾ ਝਟਕਾ, HC ਨੇ ਰੁੱਖਾਂ ਦੀ ਕਟਾਈ ਤੇ ਲਗਾਈ ਪਾਬੰਦੀ
ਪਟੀਸ਼ਨ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਫਲਾਈਓਵਰ ਚੰਡੀਗੜ੍ਹ ਮਾਸਟਰ ਪਲਾਨ 2031 ਦੀ ਉਲੰਘਣਾ ਕਰਕੇ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੇ ਫਲਾਈਓਵਰ ਦਾ ਕੋਈ ਪ੍ਰਸਤਾਵ ਸ਼ਾਮਲ ਨਹੀਂ ਹੈ।
ਚੰਡੀਗੜ੍ਹ ’ਚ ਟ੍ਰਿਬਿਊਨ ਚੌਕ ਫਲਾਈਓਵਰ ਪ੍ਰੋਜੈਕਟ ’ਤੇ ਇੱਕ ਵਾਰ ਫੇਰ ਤੋਂ ਰੋਕ ਲੱਗ ਗਈ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਸਤਾਵਿਤ ਟ੍ਰਿਬਿਊਨ ਚੌਕ ਫਲਾਈਓਵਰ ਪ੍ਰੋਜੈਕਟ ਲਈ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾ ਦਿੱਤੀ। ਜਿਸ ਨਾਲ ਹਾਈਕੋਰਟ ਨੇ ਇਸ ਹੁਕਮ ਨੇ ਪ੍ਰੋਜੈਕਟ ਨੂੰ ਲਗਭਗ ਰੋਕ ਦਿੱਤਾ ਹੈ।
ਦੱਸ ਦਈਏ ਕਿ ਹਾਈ ਕੋਰਟ ਨੇ ਚੰਡੀਗੜ੍ਹ ਮਾਸਟਰ ਪਲਾਨ ਅਤੇ ਵਿਰਾਸਤ ਮਾਮਲੇ 'ਤੇ ਹਾਈ ਕੋਰਟ ਦੇ ਅੰਤਿਮ ਫੈਸਲੇ ਤੱਕ ਇੱਥੇ ਰੁੱਖਾਂ ਦੀ ਕਟਾਈ 'ਤੇ ਰੋਕ ਲਗਾ ਦਿੱਤੀ ਹੈ।
ਹਾਈ ਕੋਰਟ ਨੇ ਇਹ ਅੰਤਰਿਮ ਹੁਕਮ ਇੱਕ ਪਟੀਸ਼ਨ 'ਤੇ ਜਾਰੀ ਕੀਤਾ ਹੈ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਫਲਾਈਓਵਰ ਚੰਡੀਗੜ੍ਹ ਮਾਸਟਰ ਪਲਾਨ 2031 ਦੀ ਉਲੰਘਣਾ ਕਰਦਾ ਹੈ।
ਇਸ ਮਾਮਲੇ ਵਿੱਚ ਦਾਇਰ ਇੱਕ ਪਟੀਸ਼ਨ ਵਿੱਚ ਟ੍ਰਿਬਿਊਨ ਚੌਕ ਤੋਂ ਜ਼ੀਰਕਪੁਰ ਤੱਕ ਫਲਾਈਓਵਰ ਬਣਾਉਣ ਦੇ ਪ੍ਰਸਤਾਵ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਫਲਾਈਓਵਰ ਚੰਡੀਗੜ੍ਹ ਮਾਸਟਰ ਪਲਾਨ 2031 ਦੀ ਉਲੰਘਣਾ ਕਰਕੇ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੇ ਫਲਾਈਓਵਰ ਦਾ ਕੋਈ ਪ੍ਰਸਤਾਵ ਸ਼ਾਮਲ ਨਹੀਂ ਹੈ।
ਹਾਈ ਕੋਰਟ ਨੂੰ ਦੱਸਿਆ ਗਿਆ ਕਿ ਮਾਸਟਰ ਪਲਾਨ ਸ਼ਹਿਰ ਨੂੰ ਪੈਦਲ ਚੱਲਣ ਵਾਲਿਆਂ ਅਤੇ ਸਾਈਕਲ-ਅਨੁਕੂਲ ਬਣਾਉਣ ਦਾ ਪ੍ਰਸਤਾਵ ਰੱਖਦਾ ਹੈ। ਇਹ ਫਲਾਈਓਵਰ ਨਾ ਸਿਰਫ਼ ਮਾਸਟਰ ਪਲਾਨ ਦੀ ਉਲੰਘਣਾ ਕਰਦਾ ਹੈ ਬਲਕਿ ਚੰਡੀਗੜ੍ਹ ਦੇ ਵਿਰਾਸਤੀ ਦਰਜੇ ਨਾਲ ਵੀ ਸਮਝੌਤਾ ਕਰਦਾ ਹੈ। ਇਸ ਤੋਂ ਇਲਾਵਾ, ਇਸ ਫਲਾਈਓਵਰ ਲਈ ਹਜ਼ਾਰਾਂ ਰੁੱਖ ਕੱਟੇ ਜਾਣਗੇ, ਜਿਸ ਨਾਲ ਵਾਤਾਵਰਣ 'ਤੇ ਮਾੜਾ ਅਸਰ ਪਵੇਗਾ।
ਹਾਲਾਂਕਿ, ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਇੱਕ ਦੀ ਬਜਾਏ ਪੰਜ ਰੁੱਖ ਲਗਾ ਰਹੇ ਹਨ ਅਤੇ ਇਹ ਫਲਾਈਓਵਰ ਸ਼ਹਿਰ ਦੇ ਵਧਦੇ ਟ੍ਰੈਫਿਕ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਜਾ ਰਿਹਾ ਹੈ। ਇੰਨਾ ਹੀ ਨਹੀਂ, ਹਾਈ ਕੋਰਟ ਨੇ ਇਸ ਫਲਾਈਓਵਰ 'ਤੇ ਲੱਗੀ ਪਿਛਲੀ ਪਾਬੰਦੀ ਹਟਾ ਕੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਸੀ।
ਪਰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ 'ਤੇ ਅੰਤਿਮ ਫੈਸਲਾ ਜਲਦੀ ਹੀ ਦਿੱਤਾ ਜਾ ਸਕਦਾ ਹੈ, ਪਰ ਉਦੋਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣਾ ਜ਼ਰੂਰੀ ਹੈ, ਇਸ ਲਈ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਇੱਥੇ ਅੰਬ ਅਤੇ ਹੋਰ ਦਰੱਖਤਾਂ ਦੀ ਕਟਾਈ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਇਸ ਪਟੀਸ਼ਨ 'ਤੇ ਹਾਈ ਕੋਰਟ ਦੇ ਅੰਤਿਮ ਫੈਸਲੇ 'ਤੇ ਨਿਰਭਰ ਕਰੇਗੀ।
ਇਹ ਵੀ ਪੜ੍ਹੋ : No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ 'ਤੇ ਲੱਗੀ ਰੋਕ; HC ਨੇ ਇਸ ਕਾਰਨ ਇੰਨ੍ਹਾਂ 6 ਪਿੰਡਾਂ ਲਈ ਸੁਣਾਇਆ ਫੈਸਲਾ