FIR in paper leak case: ਗੁਰਦਾਸਪੁਰ ਸਿਟੀ ਥਾਣੇ ਵਿੱਚ ਬਾਰ੍ਹਵੀਂ ਦੇ ਪੇਪਰ ਲੀਕ ਮਾਮਲੇ ਵਿੱਚ ਐੱਫਆਰਆਈ ਦਰਜ
ਬੀਤੇ ਕੱਲ੍ਹ 24 ਫਰਵਰੀ ਨੂੰ ਦੁਪਹਿਰ ਕਰੀਬ ਦੋ ਵਜੇ ਹੋਣ ਵਾਲੀ ਅੰਗਰੇਜ਼ੀ ਦੀ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 5 ਘੰਟੇ ਪਹਿਲਾਂ ਹੀ ਪੇਪਰ ਲੀਕ ਹੋਣ ਦੇ ਕਾਰਨ ਰੱਦ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਹੁਣ ਪੁਲਿਸ ਦੇ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਗੁਰਦਾਸਪੁਰ: ਬੀਤੇ ਕੱਲ੍ਹ 24 ਫਰਵਰੀ ਨੂੰ ਦੁਪਹਿਰ ਕਰੀਬ ਦੋ ਵਜੇ ਹੋਣ ਵਾਲੀ ਅੰਗਰੇਜ਼ੀ ਦੀ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 5 ਘੰਟੇ ਪਹਿਲਾਂ ਹੀ ਪੇਪਰ ਲੀਕ ਹੋਣ ਦੇ ਕਾਰਨ ਰੱਦ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਹੁਣ ਪੁਲਿਸ ਦੇ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਗੁਰਦਾਸਪੁਰ ਸਿਟੀ ਪੁਲਿਸ ਨੇ ਪੇਪਰ ਲੀਕ ਮਾਮਲੇ ਵਿੱਚ ਅਣਪਛਾਤੇ ਸਾਜ਼ਿਸ਼ਕਰਤਾਵਾਂ ਖ਼ਿਲਾਫ਼ ਅੱਜ 25 ਫਰਵਰੀ ਨੂੰ 40 ਨੰਬਰ ਮੁਕੱਦਮਾ ਦਰਜ ਕੀਤਾ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਹੋਣ ਦੀ ਜਾਣਕਾਰੀ ਦਿੰਦਿਆਂ ਹੋਇਆ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਸੀ। ਇਹ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਐੱਸ.ਐਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲਾ ਡੀਈਓ ਅਮਰਜੀਤ ਸਿੰਘ ਭਾਟੀਆ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਭਾਟੀਆ ਨੇ ਪੁਲਿਸ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਕਿਸੇ ਵੱਲੋਂ ਵਟਸਐਪ 'ਤੇ 2 ਦੇ ਇੰਗਲਿਸ਼ ਦੇ ਪੇਪਰ ਦੇ ਸਕਰੀਨ ਸ਼ਾਰਟ ਭੇਜੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਡੀਈਓ ਭਾਟੀਆ ਦੀ ਦਰਖ਼ਾਸਤ ਤੇ ਅਣਪਛਾਤਿਆਂ ਖਿਲਾਫ਼ ਧਾਰਾ 409, 420, 406, 120 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।