Amritpal Singh Arrested: 'ਭਗੌੜਾ ਆਖਿਰ ਕਿੰਨੇ ਦਿਨ ਭੱਜੇਗਾ ਕਾਨੂੰਨ ਦੇ ਹੱਥ ਬਹੁਤ ਲੰਬੇ ਹੁੰਦੇ ਨੇ' ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਬੋਲੇ

'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਦੀ ਲੁੱਕਣ ਮਿੱਚੀ ਤੋਂ ਬਾਅਦ ਆਖਰਕਾਰ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫਤਾਰ ਕਰ ਲਿਆ।

By  Amritpal Singh April 23rd 2023 01:49 PM

Amritpal Singh Arrested: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਦੀ ਲੁੱਕਣ ਮਿੱਚੀ ਤੋਂ ਬਾਅਦ ਆਖਰਕਾਰ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫਤਾਰ ਕਰ ਲਿਆ। ਚਰਚਾ ਹੈ ਕਿ ਅੰਮ੍ਰਿਤਪਾਲ ਨੇ ਆਤਮ ਸਮਰਪਣ ਕਰ ਦਿੱਤਾ ਹੈ ਪਰ ਪੰਜਾਬ ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੱਡਾ ਬਿਆਨ ਦਿੱਤਾ ਹੈ। ਅਨੁਰਾਗ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਡੇਹਰਾ ਵਿਖੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਗੌੜਾ ਕਿੰਨੇ ਦਿਨ ਤੱਕ ਭੱਜੇਗਾ। ਕਾਨੂੰਨ ਦੀ ਬਾਂਹ ਲੰਬੀ ਹੈ। ਦਹਿਸ਼ਤ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਬਾ ਸਮਾਂ ਲੱਗ ਗਿਆ ਹੈ... ਥੋੜਾ ਜਲਦੀ ਹੋ ਜਾਂਦਾ ਤਾਂ ਚੰਗਾ ਹੁੰਦਾ। ਦੱਸ ਦੇਈਏ ਕਿ ਅਨੁਰਾਗ ਠਾਕੁਰ ਆਰਾਮ ਕਰਨ ਲਈ ਪਰਾਗਪੁਰ ਦੇ ਪੀਡਬਲਯੂਡੀ ਰੈਸਟ ਹਾਊਸ ਵਿੱਚ ਰੁਕੇ ਸਨ।

ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ। ਉਹ ਰਾਤ ਨੂੰ ਹੀ ਗੁਰਦੁਆਰੇ ਪਹੁੰਚ ਗਏ ਸੀ। ਅੰਮ੍ਰਿਤਪਾਲ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਸੰਬੋਧਨ ਕੀਤਾ ਸੀ। ਜਿਸ ’ਚ ਅੰਮ੍ਰਿਤਪਾਲ ਨੇ ਕਿਹਾ ਕਿ ਇਸੇ ਧਰਤੀ ’ਤੇ ਰਹਿ ਕੇ ਹਰ ਕੇਸ ਦਾ ਸਾਹਮਣਾ ਕਰਾਂਗਾ।  ਦੱਸ ਦੇਈਏ ਕਿ ਰੋਡੇ ਜਰਨੈਲ ਸਿੰਘ ਭਿੰਡਰਾਵਾਲਾ ਦਾ ਪਿੰਡ ਹੈ। ਇੱਥੇ ਹੀ ਅੰਮ੍ਰਿਤਪਾਲ ਨੂੰ ਵਾਰਿਸ ਪੰਜਾਬ ਦੇ ਦਾ ਮੁਖੀ ਬਣਾਇਆ ਗਿਆ।

Related Post