ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦਾ ਅੰਗੀਠਾ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

Gurvinder Singh funeral procession : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ, ਜਿਨਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਦਾ ਅੰਗੀਠਾ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਤੇ ਬਣੇ ਅਸਤਘਾਟ ਵਿਖੇ ਜਲ ਪ੍ਰਵਾਹ ਕਰ ਦਿੱਤਾ ਗਿਆ।

By  KRISHAN KUMAR SHARMA August 2nd 2025 05:04 PM -- Updated: August 2nd 2025 05:06 PM

Jathedar Kuldeep Singh Gargajj : ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ, ਜਿਨਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ , ਦਾ ਅੰਗੀਠਾ ਅੱਜ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਸਾਕ ਸਬੰਧੀਆਂ ਵੱਲੋਂ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਤੇ ਬਣੇ ਅਸਤਘਾਟ ਵਿਖੇ ਜਲ ਪ੍ਰਵਾਹ ਕਰ ਦਿੱਤਾ ਗਿਆ।

ਅੰਗੀਠਾ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ, ਉਪਰੰਤ ਅੰਗੀਠਾ ਜਲ ਪ੍ਰਵਾਹ ਕੀਤਾ ਗਿਆ। ਅੰਗੀਠਾ ਜਲ ਪ੍ਰਵਾਹ ਕਰਨ ਤੋਂ ਬਾਅਦ ਸਮੂਹ ਪਰਿਵਾਰਿਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਸਾਖ ਸਬੰਧੀਆਂ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਅੰਦਰ ਜਾ ਕੇ ਮ੍ਰਿਤਕ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ ਗਈ। ਪਰਿਵਾਰ ਵੱਲੋਂ ਕੁਝ ਦੇਰ ਕੀਰਤਨ ਸਰਵਣ ਵੀ ਕੀਤਾ।

ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੋਲਾ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਜੈਕਟਿਵ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਭਿੰਡਰ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਇਸ ਦੌਰਾਨ ਬੀਬੀ ਕੁਲਦੀਪ ਕੌਰ ਮਾਤਾ,  ਬੀਬੀ ਹਰਜੀਤ ਕੌਰ ਪਤਨੀ, ਗੁਰਜੀਤ ਸਿੰਘ ਬੇਟਾ, ਨਵਦੀਪ ਕੌਰ ਬੇਟੀ, ਜਸ਼ਕਰਨ ਸਿੰਘ ਜਵਾਈ, ਹਰਜਿੰਦਰ ਸਿੰਘ ਭਰਾ, ਜਗਜੀਤ ਸਿੰਘ ਭਤੀਜਾ, ਬਲਵੰਤ ਸਿੰਘ ਭਰਾ, ਪਰਮਜੀਤ ਸਿੰਘ, ਗੁਰਦੀਪ ਸਿੰਘ ਕੰਗ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਦੀਪ ਸਿੰਘ ਹੈਪੀ ਐਡੀਸ਼ਨਲ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਨੰਬਰਦਾਰ ਸੰਦੀਪ ਸਿੰਘ ਕਲੌਤਾ, ਦਰਬਾਰਾ ਸਿੰਘ ਬਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰੂਪਨਗਰ, ਸਤਨਾਮ ਸਿੰਘ ਝੱਜ ,ਬਾਦਲ ਸਿੰਘ ਚਨੋਲੀ, ਅਮਰਜੀਤ ਸਿੰਘ ਜਿੰਦਵੜੀ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਪਰਮਜੀਤ ਸਿੰਘ ਮਜੀਠਾ, ਸੁਰਿੰਦਰ ਸਿੰਘ ਰਾਜਾ, ਅੰਮ੍ਰਿਤਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਰਿਵਾਰਿਕ ਮੈਂਬਰ ਰਿਸ਼ਤੇਦਾਰ ਅਤੇ ਸਾਕ ਸਬੰਧੀ ਹਾਜ਼ਰ ਸਨ

Related Post