ਤੈਅ ਸਮਾਂ ਸ਼੍ਰੇਣੀ ਅਨੁਸਾਰ ਅੰਮ੍ਰਿਤਸਰ 'ਚ ਹੋਵੇਗਾ ਜੀ20 ਸੰਮੇਲਨ - ਮੁੱਖ ਸਕੱਤਰ

ਕੇਂਦਰ ਸਰਕਾਰ ਵੱਲੋਂ ਜੀ-20 ਮੀਟਿੰਗਾਂ ਦਾ ਸਥਾਨ ਅੰਮ੍ਰਿਤਸਰ ਤੋਂ ਬਾਹਰ ਤਬਦੀਲ ਕਰਨ ਦੀ ਯੋਜਨਾ ਦੀਆਂ ਰਿਪੋਰਟਾਂ ਦੇ ਵਿਚਕਾਰ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਕਿਹਾ ਹੈ ਕਿ ਇਹ ਨਿਰਧਾਰਤ ਸਮੇਂ ਅਨੁਸਾਰ ਅੰਮ੍ਰਿਤਸਰ 'ਚ ਹੀ ਹੋਣੀਆਂ ਹਨ।

By  Jasmeet Singh March 5th 2023 05:20 PM

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਜੀ-20 ਮੀਟਿੰਗਾਂ ਦਾ ਸਥਾਨ ਅੰਮ੍ਰਿਤਸਰ ਤੋਂ ਬਾਹਰ ਤਬਦੀਲ ਕਰਨ ਦੀ ਯੋਜਨਾ ਦੀਆਂ ਰਿਪੋਰਟਾਂ ਦੇ ਵਿਚਕਾਰ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਕਿਹਾ ਹੈ ਕਿ ਇਹ ਨਿਰਧਾਰਤ ਸਮੇਂ ਅਨੁਸਾਰ ਅੰਮ੍ਰਿਤਸਰ 'ਚ ਹੀ ਹੋਣੀਆਂ ਹਨ।

ਉਨ੍ਹਾਂ ਕਿਹਾ, “ਮੈਂ ਉੱਚ ਪੱਧਰ ‘ਤੇ ਪੁਸ਼ਟੀ ਕੀਤੀ ਹੈ ਅਤੇ ਸੰਮੇਲਨ ਅੰਮ੍ਰਿਤਸਰ ਵਿਖੇ ਤੈਅਸ਼ੁਦਾ ਸਮੇਂ ਸ਼੍ਰੇਣੀ ਮੁਤਾਬਕ ਹੀ ਹੋਵੇਗਾ।” ਉਨ੍ਹਾਂ ਕਿਹਾ ਕਿ ਕੁਝ ਲੋਕ ਬੇਲੋੜੀ ਅਫਵਾਹਾਂ ਫੈਲਾ ਰਹੇ ਹਨ। ‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵੀ ਸਪੱਸ਼ਟ ਕੀਤਾ ਕਿ ਸਮਾਗਮ ਇਸ ਮਹੀਨੇ ਦੇ ਅੰਤ ਵਿੱਚ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋਵੇਗਾ।


ਇਸ ਤੋਂ ਪਹਿਲਾਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਜੀ-20 ਸੰਮੇਲਨ ਨੂੰ ਅਜਨਾਲਾ ਕਾਂਡ ਦੇ ਬਹਾਨੇ ਪੰਜਾਬ ਤੋਂ ਬਾਹਰ ਤਬਦੀਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਡਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣ ਅਤੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕਰਨ ਲਈ ਸਾਂਝਾ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਸੀ।

Related Post