Gadar 2 Controversy: ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਚ ਘਿਰੀ ਸੰਨੀ ਦਿਓਲ ਦੀ ਫਿਲਮ ਗਦਰ 2, SGPC ਨੇ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ 'ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੇ ਇਕ ਸੀਨ 'ਤੇ ਇਤਰਾਜ਼ ਜਤਾਇਆ ਹੈ।

By  Aarti June 8th 2023 01:01 PM
Gadar 2 Controversy: ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਚ ਘਿਰੀ ਸੰਨੀ ਦਿਓਲ ਦੀ ਫਿਲਮ ਗਦਰ 2, SGPC ਨੇ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Gadar 2 Controversy: ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ 'ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੇ ਇਕ ਸੀਨ 'ਤੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਫਿਲਮ ਗਦਰ-2 ਦੇ ਇੱਕ ਸੀਨ 'ਤੇ ਐਸਜੀਪੀਸੀ ਨੂੰ ਇਤਰਾਜ਼ ਹੈ। ਫਿਲਮ ਦਾ ਇਹ ਸੀਨ ਇੱਕ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗੱਤਕਾ ਵੀ ਕਰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।

ਗਦਰ 2 ਗਦਰ ਏਕ ਪ੍ਰੇਮ ਕਥਾ ਦਾ ਸੀਕਵਲ

ਦੱਸ ਦਈਏ ਕਿ ਸਾਲ 2001 ਵਿੱਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਗਦਰ ਏਕ ਪ੍ਰੇਮ ਕਥਾ ਵਿੱਚ ਨਜ਼ਰ ਆਏ ਸਨ। 22 ਸਾਲਾਂ ਬਾਅਦ ਇਨ੍ਹਾਂ ਦੋਵਾਂ ਚਿਹਰਿਆਂ ਨੂੰ ਲੈ ਕੇ ਇਸ ਫਿਲਮ ਦਾ ਸੀਕਵਲ ਬਣ ਰਿਹਾ ਹੈ। ਜਿਸ ਦੇ 11 ਅਗਸਤ ਨੂੰ ਰਿਲੀਜ਼ ਹੋਣ ਦੀ ਸੰਭਾਵਨਾ ਹੈ। ਫਿਲਮ ਨਿਰਮਾਤਾ ਇਸ ਫਿਲਮ ਨੂੰ ਆਜ਼ਾਦੀ ਦਿਵਸ ਦੇ ਆਲੇ-ਦੁਆਲੇ ਵੰਡ 'ਤੇ ਰਿਲੀਜ਼ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: Swara Bhaskar Pregnancy: ਵਿਆਹ ਦੇ ਤਿੰਨ ਮਹੀਨੇ ਬਾਅਦ ਪ੍ਰੈਗਨੈਂਟ ਹੋਈ ਸਵਰਾ ਭਾਸਕਰ; ਫਲੌਂਟ ਕੀਤਾ Baby Bump, ਦੇਖੋ ਤਸਵੀਰਾਂ

Related Post