Murder in Bathinda : ਬਠਿੰਡਾ ਚ ਖੌਫ਼ਨਾਕ ਵਾਰਦਾਤ, ਗੰਗਾਨਗਰ ਤੋਂ ਪਹੁੰਚ ਕੇ ਨੌਜਵਾਨ ਨੇ ਨਾਬਾਲਗ ਕੁੜੀ ਦਾ ਕੀਤਾ ਕਤਲ, ਖੁਦ ਨੂੰ ਵੀ ਮਾਰੀ ਗੋਲੀ

Bathinda Murder : ਪਰਸਰਾਮ ਨਗਰ ਵਿੱਚ ਰਾਜਸਥਾਨ ਦੇ ਗੰਗਾਨਗਰ ਤੋਂ ਆਏ ਇੱਕ ਨੌਜਵਾਨ ਨੇ ਇੱਕ ਨਾਬਾਲਗ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਨੂੰ ਗੋਲੀ ਮਾਰਨ ਪਿੱਛੋਂ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰੀ। ਮੁੰਡੇ ਤੇ ਕੁੜੀ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ।

By  KRISHAN KUMAR SHARMA May 3rd 2025 08:32 PM -- Updated: May 3rd 2025 08:45 PM

Bathinda Murder : ਬਠਿੰਡਾ ਵਿੱਚ ਖੌਫਨਾਕ ਵਾਰਦਾਤ ਵਾਪਰਨ ਦੀ ਸੂਚਨਾ ਹੈ। ਪਰਸਰਾਮ ਨਗਰ ਵਿੱਚ ਰਾਜਸਥਾਨ ਦੇ ਗੰਗਾਨਗਰ ਤੋਂ ਆਏ ਇੱਕ ਨੌਜਵਾਨ ਨੇ ਇੱਕ ਨਾਬਾਲਗ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਨੂੰ ਗੋਲੀ ਮਾਰਨ ਪਿੱਛੋਂ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰੀ। ਮੁੰਡੇ ਤੇ ਕੁੜੀ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ। ਬਠਿੰਡਾ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਸ਼ਹਿਰ ਦੇ ਪਰਸਰਾਮ ਨਗਰ ਵਿੱਚ ਜਦੋਂ ਇੱਕ ਤੋਂ ਬਾਅਦ ਇੱਕ ਦੋ ਗੋਲੀਆਂ ਚੱਲੀਆਂ ਤਾਂ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਲੋਕਾਂ ਨੂੰ ਪਤਾ ਲੱਗਾ ਕਿ ਰਾਜਸਥਾਨ ਦੇ ਗੰਗਾਨਗਰ ਤੋਂ ਬਠਿੰਡਾ ਪਹੁੰਚਣ ਤੋਂ ਬਾਅਦ, ਇੱਕ ਨੌਜਵਾਨ ਨੇ ਇੱਕ ਨਾਬਾਲਗ ਕੁੜੀ ਦੇ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਉਸਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਸਿਟੀ ਨਰਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਦੋਵੇਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਨੌਜਵਾਨ ਦੀ ਪਛਾਣ ਹਿਤੇਸ਼ ਵਜੋਂ ਹੋਈ ਹੈ, ਜੋ ਗੰਗਾਨਗਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ ਮੌਕੇ ਤੋਂ ਨੌਜਵਾਨ ਵੱਲੋਂ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਪੁਲਿਸ ਦੀ ਮੁਢਲੀ ਜਾਂਚ ਵਿੱਚ ਇਹ ਇੱਕ ਤਰਫ਼ਾ ਪਿਆਰ ਨੂੰ ਲੈ ਕੇ ਵਾਰਦਾਤ ਘਟੀ ਜਾਪਦੀ ਹੈ।

Related Post