Gangster Jaggu Bhagwanpuria ਦੀ ਮਾਤਾ ਦਾ ਨਹੀਂ ਕੀਤਾ ਅੰਤਿਮ ਸਸਕਾਰ ,ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਮ੍ਰਿਤਕ ਦੇਹ ਬਾਈਪਾਸ ਤੇ ਰੱਖ ਕੇ ਲਗਾਇਆ ਧਰਨਾ

Gangster Jaggu Bhagwanpuria : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਅਤੇ ਕਰਨਵੀਰ ਦੀ ਮ੍ਰਿਤਕ ਦੇਹ ਨੂੰ ਬਟਾਲਾ ਦੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਰੱਖ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਹਾਲਾਂਕਿ ਇਸ ਤੋਂ ਪਹਿਲਾਂ ਬਟਾਲਾ ਪੁਲਿਸ ਤੇ ਧਰਨਾਕਾਰੀਆਂ 'ਚ ਸਹਿਮਤੀ ਬਣ ਗਈ ਸੀ ਅਤੇ ਪੁਲਿਸ ਵੱਲੋਂ ਪਰਿਵਾਰ ਨੂੰ ਨਿਰਪੱਖ ਜਾਂਚ ਤੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ

By  Shanker Badra June 28th 2025 03:14 PM -- Updated: June 28th 2025 03:25 PM

Gangster Jaggu Bhagwanpuria : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਅਤੇ ਕਰਨਵੀਰ ਦੀ ਮ੍ਰਿਤਕ ਦੇਹ ਨੂੰ ਬਟਾਲਾ ਦੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਰੱਖ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਹਾਲਾਂਕਿ ਇਸ ਤੋਂ ਪਹਿਲਾਂ ਬਟਾਲਾ ਪੁਲਿਸ ਤੇ ਧਰਨਾਕਾਰੀਆਂ 'ਚ ਸਹਿਮਤੀ ਬਣ ਗਈ ਸੀ ਅਤੇ ਪੁਲਿਸ ਵੱਲੋਂ ਪਰਿਵਾਰ ਨੂੰ ਨਿਰਪੱਖ ਜਾਂਚ ਤੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਲਿਖਤੀ ਰੂਪ 'ਚ ਭਰੋਸੇ ਦੀ ਮੰਗ ਕੀਤੀ ਜਾ ਰਹੀ ਹੈ। 

ਦੱਸ ਦੇਈਏ ਕਿ ਵੀਰਵਾਰ ਦੀ ਰਾਤ 9 ਵਜੇ ਦੇ ਕਰੀਬ ਕਾਦੀਆਂ ਰੋਡ 'ਤੇ ਸਕਾਰਪੀਓ 'ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਉਸਦੇ ਰਿਸ਼ਤੇਦਾਰ ਕਰਨਵੀਰ ਦਾ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਪੁਲਿਸ ਨੇ ਮਾਮਲਾ ਦਰਜ ਕਰਦਿਆਂ ਮ੍ਰਿਤਕ ਕਰਨਵੀਰ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ 2 ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਕਰਨਵੀਰ ਨਿਸ਼ਾਨਾ ਸੀ। ਕਰਨਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਗੋਲੀਆਂ ਜੱਗੂ ਦੀ ਮਾਂ ਹਰਜੀਤ ਕੌਰ ਨੂੰ ਵੀ ਲੱਗੀਆਂ ਸਨ। ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਰਜੀਤ ਕੌਰ ਨੂੰ 6 ਗੋਲੀਆਂ ਅਤੇ ਕਰਨਵੀਰ ਨੂੰ 4 ਗੋਲੀਆਂ ਲੱਗੀਆਂ ਸਨ। ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਲਾਰੈਂਸ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਗੈਂਗਸਟਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਵਿੱਚੋਂ ਦੋ ਗੈਂਗਸਟਰ ਪ੍ਰਭੂ ਦਾਸੂਵਾਲ ਅਤੇ ਕੌਸ਼ਲ ਚੌਧਰੀ ਹਰਿਆਣਾ ਦੇ ਹਨ। ਪੁਲਿਸ ਇਸ ਘਟਨਾ ਨੂੰ ਅੰਦਰੂਨੀ ਗੈਂਗ ਵਾਰ ਵਜੋਂ ਦੇਖ ਰਹੀ ਹੈ, ਕਿਉਂਕਿ ਜੱਗੂ ਲੰਬੇ ਸਮੇਂ ਤੋਂ ਪੰਜਾਬ ਵਿੱਚ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹੈ। ਉਸ ਦੀਆਂ ਕਈ ਵਿਰੋਧੀ ਗੈਂਗਾਂ ਨਾਲ ਝੜਪਾਂ ਹੋਈਆਂ ਹਨ। 


Related Post