Gangster Karanveer Garcha: ਕੈਨੇਡਾ ‘ਚ ਗੈਂਗਵਾਰ; ਇਸ ਖੁੰਖਾਰ ਗੈਂਗਸਟਰ ਦਾ ਹੋਇਆ ਕਤਲ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕਰਨਵੀਰ ਸਿੰਘ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ।

By  Aarti July 6th 2023 12:31 PM

Gangster Murder in Canada:  ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਦੱਸੀ ਜਾ ਰਹੀ ਹੈ। ਕਰਨਵੀਰ ਸਿੰਘ  ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। 

ਅਣਪਛਾਤਿਆਂ ਨੇ ਕੀਤੀ ਗੈਂਗਸਟਰ ‘ਤੇ ਫਾਇਰਿੰਗ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਂ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ। ਉਸ ਦੇ ਗੈਂਗ ਅਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ 

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਪੁਲਿਸ ਘਟਨਾ ਤੋਂ ਪਹਿਲਾਂ ਕਰਨਵੀਰ ਸਿੰਘ ਨੂੰ ਉਤਾਰਨ ਵਾਲੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। 

ਕੈਨੇਡਾ ‘ਚ ਪੁਲਿਸ ਨੇ ਜਾਰੀ ਕੀਤੀ ਸੀ ਚਿਤਾਵਨੀ 

ਕਾਬਿਲੇਗੌਰ ਹੈ ਕਿ ਪਿਛਲੇ ਸਾਲ ਦਸੰਬਰ ਦੇ ਮਹੀਨੇ ਕੈਨੇਡਾ ਦੀ ਸਰੀ ਸਿਟੀ ਪੁਲਿਸ ਨੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਕਰਨਵੀਰ ਗਰਚਾ ਦਾ ਨਾਂ ਵੀ ਸ਼ਾਮਲ ਸੀ। ਸਰੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗਰਚਾ ਦੇ ਤਾਰ ਹਾਈ ਪ੍ਰੋਫਾਈਲ ਅਪਰਾਧੀਆਂ ਨਾਲ ਜੁੜੇ ਹੋਏ ਸਨ। ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹਨ। ਇਸੇ ਲਈ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।

Related Post