ਗੈਂਗਸਟਰ ਲਾਰੈਂਸ ਬਿਸ਼ਨੋਈ ਅਦਾਲਤ ‘ਚ ਪੇਸ਼, ਪੁਲਿਸ ਨੂੰ ਮਿਲਿਆ 6 ਦਿਨ ਦਾ ਰਿਮਾਂਡ

By  Pardeep Singh December 8th 2022 01:45 PM

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੀ ਪੁਲਿਸ ਵੱਲੋਂ ਬੁੱਧਵਾਰ ਦੇਰ ਰਾਤ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਮੁਕਤਸਰ ਸਾਹਿਬ ਲੈ ਕੇ ਆਈ, ਜਿਸ ਨੂੰ ਵੀਰਵਾਰ ਸਵੇਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਨੇ ਲਾਰੈਂਸ ਬਿਸ਼ਨੋਈ  ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ਉੱਤੇ ਲੈ ਕੇ ਆਈ ਸੀ। 

 ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਮੁਕਤਸਰ ਪੁਲਿਸ ਬਿਸ਼ਨੋਈ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਲੈ ਕੇ ਆਈ ਹੈ।

22 ਮਾਰਚ 2021 ਨੂੰ ਮੁਕਤਸਰ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ  ਸੀ ਕਿ ਕਿਸੇ ਵਿਅਕਤੀ ਵੱਲੋਂ ਉਸ ਨੂੰ ਲਗਾਤਾਰ 3 ਨੰਬਰਾਂ ਤੋਂ ਫੋਨ ਕਰਕੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਤੇ ਜੇਕਰ ਉਨ੍ਹਾਂ ਨੇ ਮੰਗ ਪੂਰੀ ਨਾ ਕੀਤੀ ਤਾਂ ਉਹ ਉਸ ਦੇ ਬੇਟੇੇ ਨੂੰ ਮਾਰ ਦੇਣਗੇ।

ਉਕਤ ਵਿਅਕਤੀ ਨੇ ਬਿਆਨਾਂ ‘ਚ ਕਿਹਾ ਕਿ ਫੋਨ ਕਰਨ ਵਾਲਾ ਵਿਅਕਤੀ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ ਤੇ ਉਸ ਨੂੰ ਕਹਿ ਰਿਹਾ ਸੀ ਕਿ ਉਹ 23 ਮਾਰਚ ਨੂੰ ਪੇਸ਼ੀ ਭੁਗਤਣ ਲਈ ਫਰੀਦਕੋਟ ਆ ਰਿਹਾ ਹੈ, ਉਸ ਤੋਂ ਪਹਿਲਾ ਉਸ ਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।


Related Post