Gangster Lawrence Bishnoi interview : ਪੌਲੀਗ੍ਰਾਫ ਟੈਸਟ ਕਰਵਾਉਣ ਤੋਂ ਪਿੱਛੇ ਹਟੇ ਪੁਲਿਸ ਮੁਲਾਜ਼ਮ, ਦਬਾਅ ਬਣਾਉਣ ਦਾ ਲਾਇਆ ਇਲਜ਼ਾਮ

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮਾਂ ਨੇ ਦਬਾਅ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਮੁਹਾਲੀ ਕੋਰਟ ’ਚ ਅਰਜ਼ੀ ਦਾਖਲ ਕਰਕੇ ਆਪਣੀ ਸਹਿਮਤੀ ਵਾਪਸ ਲਈ ਹੈ।

By  Aarti April 28th 2025 11:27 AM -- Updated: April 28th 2025 02:01 PM

Gangster Lawrence Bishnoi interview :  ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਮਲੇ ’ਚ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਪੋਲੀਗ੍ਰਾਫ ਟੈਸਟ ਕਰਵਾਉਣ ਦੇ ਲਈ ਹਾਮੀ ਭਰੀ ਉਹ ਹੁਣ ਪੌਲੀਗ੍ਰਾਫ ਟੈਸਟ ਕਰਵਾਉਣ ਤੋਂ ਪਿੱਛੇ ਹੱਟ ਗਏ ਹਨ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮਾਂ ਨੇ ਦਬਾਅ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਮੁਹਾਲੀ ਕੋਰਟ ’ਚ ਅਰਜ਼ੀ ਦਾਖਲ ਕਰਕੇ ਆਪਣੀ ਸਹਿਮਤੀ ਵਾਪਸ ਲਈ ਹੈ। ਇਸ ਤੋਂ ਬਾਅਦ ਅਦਾਲਤ ਨੇ ਪੌਲੀਗ੍ਰਾਫ ਟੈਸਟ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਦੁਬਾਰਾ ਹੋਵੇਗੀ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਤੋਂ ਇਲਾਵਾ, ਉਹ ਅਦਾਲਤ ਵਿੱਚ ਕੇਸ ਨਾਲ ਸਬੰਧਤ ਰਿਕਾਰਡ ਵੀ ਪੇਸ਼ ਕਰਨਗੇ।

ਕਾਬਿਲੇਗੌਰ ਹੈ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਵੱਲੋਂ ਬਣਾਈ ਗਈ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਅਦਾਲਤ ਇਸ ਮਾਮਲੇ ਵਿੱਚ ਕੋਈ ਨਰਮੀ ਦਿਖਾਉਣ ਦੇ ਮੂਡ ਵਿੱਚ ਨਹੀਂ ਹੈ। ਪੰਜ ਪੁਲਿਸ ਮੁਲਾਜ਼ਮਾਂ ਦੇ ਵਕੀਲ ਸੁਲਤਾਨ ਸਿੰਘ ਸੰਘਾ ਨੇ ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਬਾਅ ਹੇਠ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਸਹਿਮਤ ਹੋਏ ਸਨ।

ਇਹ ਵੀ ਪੜ੍ਹੋ : Barnala ’ਚ ਵੱਡਾ ਹਾਦਸਾ; ਫੈਕਟਰੀ ’ਚ ਗੈਸ ਲੀਕ ਹੋਣ ਨਾਲ ਇੱਕ ਵਿਅਕਤੀ ਦੀ ਮੌਤ, 4 ਜ਼ਖਮੀ

Related Post