Gangster Lawrence Bishnoi Jail Interview Case : ਸਸਪੈਂਡ 5 ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਦੇ ਹੁਕਮਾਂ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਦੱਸ ਦਈਏ ਕਿ ਪਹਿਲਾਂ 5 ਸਸਪੈਂਡ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਕਹਿ ਕੇ ਪੌਲੀਗ੍ਰਾਫ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ’ਤੇ ਅਜਿਹਾ ਕਰਨ ਦੇ ਲਈ ਦਬਾਅ ਬਣਾਇਆ ਗਿਆ ਸੀ।
Gangster Lawrence Bishnoi Jail Interview Case Update : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਮੁਅੱਤਲ 5 ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਕਰਵਾਉਣ ਦੇ ਹੁਕਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਮਈ ਤੱਕ ਜਵਾਬ ਮੰਗਿਆ ਹੈ।
ਦੱਸ ਦਈਏ ਕਿ ਪਹਿਲਾਂ 5 ਸਸਪੈਂਡ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਕਹਿ ਕੇ ਪੌਲੀਗ੍ਰਾਫ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ’ਤੇ ਅਜਿਹਾ ਕਰਨ ਦੇ ਲਈ ਦਬਾਅ ਬਣਾਇਆ ਗਿਆ ਸੀ। ਹੁਣ 5 ਸਸਪੈਂਡ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਕਰਵਾਉਣ ਦੇ ਹੁਕਮਾਂ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ।
ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ 9 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਕਾਂਸਟੇਬਲ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਸ਼ੁਰੂ ਵਿੱਚ ਪੌਲੀਗ੍ਰਾਫ ਟੈਸਟ ਲਈ ਆਪਣੀ ਸਹਿਮਤੀ ਦਿੱਤੀ ਸੀ ਪਰ ਬਾਅਦ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਨੇ ਦਬਾਅ ਹੇਠ ਆਪਣੀ ਸਹਿਮਤੀ ਦਿੱਤੀ ਹੈ।
ਸ਼ੁਰੂ ਵਿੱਚ ਮੁਹਾਲੀ ਦੀ ਹੇਠਲੀ ਅਦਾਲਤ ਨੇ ਇਸ 'ਤੇ ਰੋਕ ਲਗਾ ਦਿੱਤੀ ਸੀ ਪਰ 29 ਅਪ੍ਰੈਲ ਨੂੰ, ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਅਤੇ ਉਨ੍ਹਾਂ ਦੇ ਪੌਲੀਗ੍ਰਾਫ ਟੈਸਟ ਦਾ ਹੁਕਮ ਦਿੱਤਾ ਗਿਆ। ਹੁਣ ਇਨ੍ਹਾਂ ਪੰਜ ਪੁਲਿਸ ਮੁਲਾਜ਼ਮਾਂ ਨੇ ਮੁਹਾਲੀ ਅਦਾਲਤ ਦੇ ਇਸ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ : Ludhiana ’ਚ ਗੋਪੀ ਲਾਹੌਰੀਆ ਗੈਂਗ ਦੇ ਮੈਂਬਰ ਦਾ ਐਨਕਾਊਂਟਰ; ਫਾਇਰਿੰਗ ’ਚ ਪੁਲਿਸ ਮੁਲਾਜ਼ਮ ਦੀ ਮਸਾਂ ਬਚੀ ਜਾਨ