ਬੰਬੀਹਾ ਗੈਂਗ ਦਾ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਹੋਇਆ ਫਰਾਰ; ਚਾਰ ਦਿਨ ਪਹਿਲਾਂ ਹੀ ਕੀਤਾ ਸੀ ਕਾਬੂ

By  Jasmeet Singh July 15th 2023 12:12 PM

ਫਰੀਦਕੋਟ: ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਹਸਪਤਾਲ 'ਚ ਇਲਾਜ ਅਧੀਨ ਬੰਬੀਹਾ ਗਿਰੋਹ ਦਾ ਗੁਰਗਾ ਫਰਾਰ ਹੋ ਗਿਆ ਹੈ। ਗੁਰਗੇ ਨੂੰ ਸੀ.ਆਈ.ਏ ਸਟਾਫ਼ ਨੇ ਪੰਜ ਦਿਨ ਪਹਿਲਾਂ ਹੀ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਅਤੇ ਪੈਸੇ ਵਸੂਲਣ ਦੇ ਇਲਜ਼ਾਮਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਫਰਾਰ ਹੈ। ਗੈਂਗਸਟਰ ਦੇ ਫਰਾਰ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। 

ਮਸ਼ੂਕ ਨੂੰ ਮਿਲਣ ਪਹੁੰਚਿਆ ਪਤੀ ਤਾਂ ਪਿੱਛੋਂ ਪਤਨੀ ਨੇ ਮਾਰਿਆ ਛਾਪਾ; 'ਘਬਰਾਇਆ ਪਤੀ ਫ਼ਰਾਰ'

ਪੁਲਿਸ ਨਾਲ ਮੁਕਾਬਲੇ ਵਿੱਚ ਵੱਜੀ ਗੋਲੀ
ਜ਼ਿਕਰਯੋਗ ਹੈ ਕਿ ਇਸ ਗੁਰਗੇ ਨੂੰ ਪੰਜ ਦਿਨ ਪਹਿਲਾਂ ਫਰੀਦਕੋਟ ਪੁਲਿਸ  ਨੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਉਸ ਦੀ ਲੱਤ 'ਚ ਗੋਲੀ ਲੱਗ ਗਈ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਸ ਹਸਪਤਾਲ 'ਚ ਇਲਾਜ ਲਈ ਦਾਖਲ ਸੀ। ਅਜਿਹੇ 'ਚ ਗੁਰਗਾ ਦੇ ਫਰਾਰ ਹੋਣ ਕਾਰਨ ਪੁਲਿਸ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ।



6 ਜੁਲਾਈ ਨੂੰ ਕੀਤਾ ਸੀ ਗ੍ਰਿਫਤਾਰ
ਫਰੀਦਕੋਟ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਗੁਰਗਿਆਂ ਨੂੰ 6 ਜੁਲਾਈ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ, ਹਾਲਾਂਕਿ ਇਕ ਉਸ ਸਮੇਂ ਫਰਾਰ ਹੋ ਗਿਆ। ਜੈਤੋ ਦੇ ਰਾਮਲੀਲਾ ਮੈਦਾਨ ਵਿੱਚ ਦੁਪਹਿਰ ਵੇਲੇ ਤਿੰਨ ਨਕਾਬਪੋਸ਼ ਬਾਈਕ ਸਵਾਰ ਹਵਾ ਵਿੱਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਇਨ੍ਹਾਂ ਜੈਤੋ ਦੇ ਰਹਿਣ ਵਾਲੇ ਇੱਕ ਵਪਾਰੀ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਘੱਗਰ ਦਾ ਭਿਆਨਕ ਰੂਪ, ਮਾਲਵੇ ਦੇ 19 ਪਿੰਡਾਂ ਦਾ ਟੁੱਟਿਆ ਸੰਪਰਕ

ਖੇਤ ਵਿੱਚ ਕੀਤੇ ਹਵਾਈ ਫਾਇਰ
ਫਿਰੌਤੀ ਮੰਗਣ ਤੋਂ ਬਾਅਦ ਉਕਤ ਵਿਅਕਤੀ ਨੇ ਮੁਲਜ਼ਮਾਂ ਦੇ ਫੋਨ ਚੁੱਕਣੇ ਬੰਦ ਕਰ ਦਿੱਤੇ ਸਨ। ਜਿਸ ਕਾਰਨ ਉਕਤ ਵਿਅਕਤੀ ਨੂੰ ਡਰਾਉਣ ਅਤੇ ਧਮਕਾਉਣ ਦੇ ਮਕਸਦ ਨਾਲ ਰਾਮਲੀਲਾ ਗਰਾਊਂਡ ਵਿਖੇ ਹਵਾਈ ਫਾਇਰਿੰਗ ਕੀਤੀ ਗਈ। ਸੀ.ਆਈ.ਏ ਸਟਾਫ਼ ਦੇ ਇੰਚਾਰਜ ਹਰਬੰਸ ਸਿੰਘ ਨੂੰ ਉਪਰੋਕਤ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਜਿਸ ਕਾਰਨ ਉਨ੍ਹਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਦੇਰ ਸ਼ਾਮ ਬੀੜ ਸਿਖਾਂਵਾਲਾ ਨੇੜੇ ਉਕਤ ਮੁਲਜ਼ਮਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋ ਗਿਆ।

ਜਿਸ 'ਚ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਹੋਈ। ਜਦਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ। ਜਿਸ ਵਿੱਚੋਂ ਸੁਰਿੰਦਰਪਾਲ ਸਿੰਘ ਬਿੱਲਾ ਨੂੰ ਗੋਲੀ ਲੱਗੀ। ਇਸ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ। ਸ਼ਨਿੱਚਰਵਾਰ ਸਵੇਰੇ ਇੱਥੋਂ ਹੀ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਦੱਸ ਦੇਈਏ ਕਿ ਸਿਹਤ ਵਿਗੜਨ ਕਾਰਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਥੇ ਇਲਾਜ ਚੱਲ ਰਿਹਾ ਹੈ ਅਤੇ ਇਸ ਕਾਰਨ ਪੁਲਿਸ ਵੱਲੋਂ ਇੱਥੇ ਸੁਰੱਖਿਆ ਵੀ ਵਧਾਈ ਗਈ ਹੈ।



ਮਾਂ-ਬਾਪ 'ਤੇ 7 ਬੱਚਿਆਂ ਦਾ ਜਨਮ ਦਿਨ ਆਉਂਦਾ ਹੈ ਇੱਕੋ ਦਿਨ, ਜਾਣ ਕੇ ਹੈਰਾਨ ਰਹਿ ਗਈ ਦੁਨੀਆ.....

ਹਸਪਤਾਲ 'ਚ 2 ਜ਼ਿਲਿਆਂ ਦੀ ਪੁਲਿਸ ਤਾਇਨਾਤ

ਲੱਤ ਵਿੱਚ ਗੋਲੀ ਲੱਗਣ ਕਾਰਨ ਗੈਂਗਸਟਰ ਨੂੰ 4 ਦਿਨ ਪਹਿਲਾਂ ਇਲਾਜ ਲਈ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੇ ਹੀ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਨ੍ਹੀਂ ਦਿਨੀਂ ਦਾਖਲ ਹੈ, ਜੋ ਟਾਈਫਾਈਡ ਦਾ ਇਲਾਜ ਕਰਵਾ ਰਿਹਾ ਹੈ। ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੀ ਪੁਲਿਸ ਉਸ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈ। ਪੂਰੇ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਪੁਲਿਸ ਦੀ ਕਾਰਜਸ਼ੈਲੀ 'ਤੇ ਵੀ ਕਈ ਸਵਾਲ 
ਇੰਨੀ ਸਖ਼ਤ ਸੁਰੱਖਿਆ ਦੇ ਬਾਵਜੂਦ ਬੰਬੀਹਾ ਗਰੁੱਪ ਦੇ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਘਟਨਾ ਪੁਲਿਸ 'ਤੇ ਵੱਡਾ ਸਵਾਲ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਦੀ ਅਗਲੀ ਕਾਰਵਾਈ ਕੀ ਹੋਵੇਗੀ। ਮੁੜ ਦੱਸ ਦੇਈਏ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਬੀੜ ਸਿਖਾਂਵਾਲਾ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।

ਸੀਮਾ ਹੈਦਰ ਨੂੰ ਲੈ ਕੇ ਪੁਲਿਸ ਨੂੰ ਮਿਲੀ '26/11 ਵਰਗੇ ਹਮਲੇ' ਦੀ ਧਮਕੀ; ਜਾਂਚ 'ਚ ਜੁਟੀਆਂ ਏਜੰਸੀਆਂ

Related Post