Mukhtar Ansari Death: ਜੇਲ 'ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਕਈ ਜ਼ਿਲਿਆਂ 'ਚ ਸੁਰੱਖਿਆ ਵਧਾਈ

By  Amritpal Singh March 29th 2024 08:15 AM

Mukhtar Ansari Death: ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਜੇਲ 'ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਜੇਲ੍ਹ ਵਿੱਚ ਦਿਲ ਦਾ ਦੌਰਾ ਪੈਣ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਬੰਦਾ ਮੈਡੀਕਲ ਕਾਲਜ ਕੈਂਪਸ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਉਸ ਨੂੰ ਬਹੁਤ ਗੰਭੀਰ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁਖਤਾਰ ਅੰਸਾਰੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਲਿਆਂਦਾ ਗਿਆ ਸੀ। ਜਿੱਥੇ 9 ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਮੁਖਤਾਰ ਅੰਸਾਰੀ ਦੀ ਮੌਤ ਹੋ ਗਈ।

Related Post