Bikram Singh Majithia : ਪਤਨੀ ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ, ਜਾਣੋ ਨਾਭਾ ਜੇਲ੍ਹ ਚ ਕੀ ਹਨ ਹਾਲਾਤ ?
Bikram Singh Majithia : ਬਿਕਰਮ ਸਿੰਘ ਮਜੀਠੀਆ ਦੇ ਵਕੀਲ ਦਮਨ ਬੀਰ ਸਿੰਘ ਸੋਬਤੀ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਫੈਸਲੇ ਦੇ ਬਾਵਜੂਦ ਵੀ ਜੇਲ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਵੱਲੋਂ ਉਨ੍ਹਾਂ ਦੀ ਮੁਲਾਕਾਤ ਡਿਪਟੀ ਸੁਪਰਡੈਂਟ ਦੇ ਕਮਰੇ ਵਿੱਚ ਕਰਵਾਉਣ ਸਮੇਂ ਕੈਮਰੇ ਲਗਾਏ ਗਏ ਸਨ।
Bikram Singh Majithia : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਅੱਜ ਉਹਨਾਂ ਦੀ ਧਰਮਪਤਨੀ ਗਨੀਵ ਕੌਰ ਮਜੀਠੀਆ ਮਿਲਣ ਲਈ ਪਹੁੰਚੀ। ਉਨ੍ਹਾਂ ਦੇ ਵਕੀਲ ਦਮਨਵੀਰ ਸਿੰਘ ਸੋਬਤੀ ਵੀ ਪਹੁੰਚੇ, ਜੋ ਨਾਭਾ ਦੀ ਨਵੀਂ ਜਿਲ੍ਹਾ ਜੇਲ ਵਿੱਚ ਕਰੀਬ11 :30 ਵਜੇ ਦਾਖਲ ਹੋਏ ਅਤੇ ਇੱਕ ਘੰਟੇ ਤੋਂ ਘੱਟ ਸਮੇਂ ਮੁਲਾਕਾਤ ਕਰਨ ਤੋਂ ਬਾਅਦ ਜਿਵੇਂ ਹੀ ਉਹ ਜੇਲ ਤੋਂ ਬਾਹਰ ਆਏ ਤਾਂ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੰਜਾਬ ਸਰਕਾਰ ਅਤੇ ਜੇਲ ਪ੍ਰਸ਼ਾਸਨ ਦੀ ਆਲੋਚਨਾ ਕੀਤੀ।
ਗਨੀਵ ਕੌਰ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਸ਼ਬਦੀ ਵਾਰ ਕਰਦੇ ਕਿਹਾ ਕਿ ਮਜੀਠੀਆ ਦੀ ਜਾਨ ਨੂੰ ਖਤਰਾ ਹੈ। ਉਸ ਦੇ ਜਿੰਮੇਵਾਰ ਡੀਜੀਪੀ, ਏਡੀਜੀਪੀ ਅਤੇ ਜੇਲ ਸੁਪਰਡੈਂਟ ਜਿੰਮੇਵਾਰ ਹੋਣਗੇ, ਜੇਕਰ ਮਜੀਠੀਆ ਨੂੰ ਕੁਝ ਹੁੰਦਾ। ਉਹਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਵੱਲੋਂ ਜੋ ਟਿੱਪਣੀ ਕੀਤੀ ਗਈ ਹੈ, ਉਸ ਤੋਂ ਪੰਜਾਬ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਕਾਫੀ ਫਿਕਰਮੰਦ ਹਨ ਕਿ ਬਿਕਰਮ ਮਜਿਠੀਆ ਨੂੰ ਲੈ ਕੇ ਜਿਸ ਤਰ੍ਹਾਂ ਦੀ ਧਮਕੀ ਸਾਹਮਣੇ ਆਈ ਹੈ ਜਿਸ ਲਈ ਉਨਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਦਮਨ ਬੀਰ ਸਿੰਘ ਸੋਬਤੀ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਫੈਸਲੇ ਦੇ ਬਾਵਜੂਦ ਵੀ ਜੇਲ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਵੱਲੋਂ ਉਨ੍ਹਾਂ ਦੀ ਮੁਲਾਕਾਤ ਡਿਪਟੀ ਸੁਪਰਡੈਂਟ ਦੇ ਕਮਰੇ ਵਿੱਚ ਕਰਵਾਉਣ ਸਮੇਂ ਕੈਮਰੇ ਲਗਾਏ ਗਏ ਸਨ। ਉਹਨਾਂ ਇਹ ਵੀ ਦੋਸ਼ ਲਗਾਇਆ ਕਿ ਮਜੀਠੀਆ ਦੀ ਬੈਰਕ ਦੇ ਬਾਹਰ ਲਗਾਏ ਗਏ ਕੈਮਰਿਆਂ ਦੀ ਨਿਗਰਾਨੀ ਅਰਵਿੰਦ ਕੇਜਰੀਵਾਲ ਦੀ ਟੀਮ ਅਤੇ ਭਗਵੰਤ ਮਾਨ ਦੀ ਟੀਮ ਕਰ ਰਹੀ ਹੈ, ਜੋ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜੇ ਕਰਦੇ ਹਨ। ਉਨ੍ਹਾਂ ਨੇ ਇਸ ਗੱਲ 'ਤੇ ਵੀ ਸਵਾਲ ਖੜੇ ਕੀਤੇ ਕਿ ਬਿਕਰਮ ਮਜੀਠੀਆ ਨੂੰ ਜੇਲ ਦੇ ਅੰਦਰ ਹੀ ਆਈਸੋਲੇਟ ਕੀਤਾ ਗਿਆ ਹੈ, ਜਦਕਿ ਧਮਕੀ ਵੀ ਉਹਨਾਂ ਨੂੰ ਹੀ ਆਈ ਹੈ। ਉਹਨਾਂ ਕਿਹਾ ਕਿ ਬਿਕਰਮ ਮਜੀਠੀਆ, ਸਰਕਾਰ ਅਤੇ ਜੇਲ ਪ੍ਰਸ਼ਾਸਨ ਦੇ ਧੱਕੇ ਦੇ ਬਾਵਜੂਦ ਵੀ ਚੜ੍ਹਦੀ ਕਲਾ ਦੇ ਵਿੱਚ ਹਨ।